ਬਠਿੰਡਾ, 10 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਪਣੀਆ ਸੇਵਾਵਾਂ ਰੈਗੁਲਰ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਸੰਘਰਸ਼ ਸਦਕਾ ਸੂਬਾ ਸਰਕਾਰ ਵੱਲੋਂ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ੰਘਰਸ਼ੀ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।ਪ੍ਰੈਸ ਬਿਆਨ ਜ਼ਾਰੀ ਕਰਦੇ ਹੋੇਏ ਬਲਾਕ ਸੰਗਤ ਦੇ ਪ੍ਰਧਾਨ ਧਰਮਜੀਤ ਸਿੰਘ ਗਿੱਲ ਪੱਤੀ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਕੀਤੇ ਸ਼ੰਘਰਸ਼ ਅਤੇ ਸਰਕਾਰ ਨਾਲ ਸਮੇਂ ਸਮੇਂ ਤੇ ਹੋਈਆ ਮੀਟਿੰਗ ਤੋਂ ਬਾਅਦ ਸਰਕਾਰ ਨੇ 25 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਦੀਆ ਸੇਵਾਵਾਂ ਰੈਗੁਲਰ ਕਰਨ ਦਾ ਐਲਾਨ ਤਾਂ ਕਰ ਦਿੱਤਾ ਹੈ, ਪ੍ਰੰਤੂ 14 ਦਿਨ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਕੀਤੇ ਫੈਸਲੇ ਦਾ ਨੋਟੀਫਿਕੇਸ਼ਨ ਜ਼ਾਰੀ ਨਾ ਕਰਨਾ ਸਰਕਾਰ ਦੀ ਨੀਅਤ ਤੇ ਕਾਰਗੁਜ਼ਾਰੀ ਤੇ ਸਵਾਲੀਆ ਨਿਸ਼ਾਨ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਕੋਈ ਵੀ ਨੁਮਾਇੰਦਾ ਨੋਟੀਫਿਕੇਸ਼ਨ ਸਬੰਧੀ ਸਥਿਤੀ ਸਪੱਸ਼ਟ ਕਰਨ ਤੋਂ ਕੰਨੀ ਕਤਰਾ ਰਿਹਾ ਹੈ ਜਿਸ ਕਰਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁਲਾਜ਼ਮ ਪਿਛਲੇ 12 ਸਾਲਾਂ ਤੋਂ ਠੇਕਾ ਅਧਾਰ ਤੇ ਕੰਮ ਕਰ ਰਹੇ ਹਨ ਤੇ ਸਮੂਹ ਮੁਲਾਜ਼ਮ ਪੂਰੀ ਭਰਤੀ ਪ੍ਰਕਿਰਿਆ ਵਿਚੋਂ ਗੁਜ਼ਰ ਕੇ ਲਿਖਤੀ ਟੈਸਟ ਤੇ ਇੰਟਰਵਿਉ ਪਾਸ ਕਰਕੇ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਤੋਂ ਐਨ ਪਹਿਲਾ ਐਲਾਨ ਕਰਕੇੇ ਟੀ.ਵੀ ਚੈਨਲਾ ਤੇ ਅਖਬਾਰਾਂ ਰਾਹੀ ਖੱਟੀ ਵਾਹ ਵਾਹ ਨੂੰ ਅਮਲੀ ਜਾਮਾ ਪਹਿਣਾਉਦੇ ਹੋਏ ਨੋਟੀਫਿਕੇਸ਼ਨ ਜਲਦ ਜ਼ਾਰੀ ਕਰੇ।ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਨੋਟੀਫਿਕੇਸ਼ਨ ਜ਼ਾਰੀ ਕਰਕੇ ਮੁਲਾਜ਼ਮਾਂ ਦੀਆ ਸੇਵਾਵਾਂ ਰੈਗੂਲਰ ਨਾ ਕੀਤੀਆ ਤਾਂ ਮੁਲਾਜ਼ਮ 12 ਨਵੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਨੂੰ ਮਜਬੂਰ।
ਉਨ੍ਹਾਂ ਕਿਹਾ ਕਿ ਦਿਵਾਲੀ ਦੇ ਤਿਉਹਾਰ ਮੋਕੇ ਲੋਕ ਇਕ ਦੂਜੇ ਨੂੰ ਗਿਫਟ ਦਿੰਦੇ ਹਨ ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਤਨਖਾਹ ਵੀ ਨਹੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਪਿਛਲੇ 2 ਮਹੀਨਿਆ ਤੋਂ ਤਨਖਾਹ ਨਹੀ ਮਿਲੀ ਜਿਸ ਕਰਕੇ ਘਰ ਦਾ ਗੁਜ਼ਾਰਾ ਮੁਸ਼ਕਿਲ ਹੋ ਰਿਹਾ ਹੈ ੳਨ੍ਹਾਂ ਸੂਬਾ ਸਰਕਾਰ ਤੇ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆ ਤਨਖਾਹਾ ਜਲਦ ਰਲੀਜ਼ ਕੀਤੀਆ ਜਾਣ ਤੇ ਮੁਲਾਜ਼ਮਾਂ ਦੇ ਰੈਗੁਲਰ ਦਾ ਨੋਟੀਫਿਕੇਸ਼ਨ ਵੀ ਬਿਨ੍ਹਾਂ ਦੇਰੀ ਜ਼ਾਰੀ ਕੀਤਾ ਜਾਵੇ।ਇਸ ਮੋਕੇ ਅਮ੍ਰਿਤਪਾਲ ਸਿੰਘ, ਜਸਵਿੰਦਰ ਸਿੰਘ, ਅਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media