ਫਾਜ਼ਿਲਕਾ, 10 ਨਵੰਬਰ (ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ ਪਿੰਡ ਪਿੰਡ ਵਿਚ ਸ਼ੁਰੂ ਕੀਤੀ ਗਈ ਸਿਹਤ ਜਾਗਰੂਕਤਾ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਵਿਚ ਕੀਤੇ ਜਾਣ ਵਾਲੇ ਨੁਕੜ ਨਾਟਕਾਂ ਦੇ ਤਹਿਤ ਬੀਤੀ ਦੇਰ ਸ਼ਾਮ ਪਿੰਡ ਘੱਲੂ ਵਿਚ ਨੁਕੜ ਨਾਟਕ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਨਾਟਕ ਮੰਚ ਦੇ ਕਲਾਕਾਰਾਂ ਵੱਲੌਂ ਪਿੰਡ ਵਾਸੀਆਂ ਨੂੰ ਆਪਣੇ ਨਾਟਕ ਦੇ ਰਾਹੀਂ ਸਿਹਤ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਨਾਟਕ ਨੂੰ ਵੇਖਣ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਸਹਾਇਕ ਸਿਵਲ ਸਰਜ਼ਨ ਡਾ. ਦਵਿੰਦਰ ਭੁੱਕਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹੰਸ ਰਾਜ ਮਲੇਠੀਆ ਅਤੇ ਡਿਪਟੀ ਮਾਸ ਮੀਡੀਆ ਅਧਿਕਾਰੀ ਸੁਖਵਿੰਦਰ ਕੌਰ ਵਿਸ਼ੇਸ਼ ਰੂਪ ਨਾਲ ਪਹੁੰਚੇ। ਜਾਣਕਾਰੀ ਦਿੰਦੇ ਹੋਏ ਬਲਾਕ ਖੂੲਖੇੜਾ ਦੇ ਬੀਈਈ ਸੁਸ਼ੀਲ ਬੇਗਾਂ ਵਾਲੀ ਨੇ ਦੱਸਿਆ ਕਿ ਪੰਜ ਨਵੰਬਰ ਤੋਂ ਸ਼ੁਰੂ ਕੀਤੇ ਗਏ ਜਾਗਰੂਕਤਾ ਅਭਿਆਨ ਦੇ ਤਹਿਤ ਹਰ ਰੋਜ਼ ਪੰਜ ਪਿੰਡਾਂ ਵਿਚ ਜਾਗਰੂਕਤਾ ਵੈਨ ਦੇ ਰਾਹੀਂ ਲੋਕਾਂ ਨੂੰ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣੂ ਕਰਵਾਇਆ ਜਾਂਦਾ ਹੈ। ਇਸਦੇ ਨਾਲ ਹੀ ਹਰ ਰੋਜ ਇੱਕ ਪਿੰਡ ਵਿਚ ਸ਼ਾਮ ਨੂੰ ਨੁਕੜ ਨਾਟਕ ਦੇ ਰਾਹੀਂ ਵੀ ਲੋਕਾਂ ਨੂੰ ਸਿਹਤ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਭੁੱਕਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਲਈ ਵੱਖ ਵੱਖ ਤਰ੍ਹਾਂ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਕਤ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਉਕਤ ਜਾਗਰੂਕਤਾ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਤਾਕਿ ਜਿਨ੍ਹਾਂ ਲੋਕਾਂ ਨੂੰ ਉਕਤ ਸਕੀਮਾਂ ਸਬੰਧੀ ਪਤਾ ਨਹੀਂ ਹੈ, ਉਹ ਇਸ ਸਬੰਧੀ ਜਾਣਕਾਰੀ ਪ੍ਰਾਪਤ ਕਰਕੇ ਵੱਧ ਤੋਂ ਵੱਧ ਲਾਭ ਲੈ ਸਕਣ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media