ਫਾਜ਼ਿਲਕਾ, 10 ਨਵੰਬਰ (ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋੋਲ ਇੰਪਲਾਇਜ਼ ਯੂਨੀਅਨ ਇਕਾਈ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਮੰਮੂ ਖੇੜਾ, ਵਿੱਤ ਸਕੱਤਰ ਪ੍ਰੇਮ ਲਾਲ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਵਿਭਾਗ ਵਿਚ ਵਾਟਰ ਸਪਲਾਈ ਵਿਚ ਰਹਿੰਦੇ ਲਗਭਗ 204 ਕਰਮਚਾਰੀਆਂ ਨੂੰ ਜਲਦੀ ਪੱਕਾ ਕੀਤਾ ਜਾਵੇ, ਡੀਏ ਦੀ ਕਿਸ਼ਤ ਲਾਗੂ ਕੀਤੀ ਜਾਵੇੇ, 4-9-14 ਸਕੀਮ ਲਾਗੂ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਵਿਭਾਗ ਵਿਚ ਰੈਗੂਲਰ ਭਰਤੀ ਕੀਤੀ ਜਾਵੇ, ਚੋਥਾ ਦਰਜ਼ਾ ਅਤੇ ਦਰਜ਼ਾ ਤਿੰਨ ਦੇ ਪੜ੍ਹੇ ਲਿਖੇ ਕਰਮਚਾਰੀਆਂ ਨੂੰ ਤਰੱਕੀਆਂ ਦਿੱਤੀਆਂ ਜਾਣ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੂਬਾ ਪੱਧਰ ਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ। ਇਸ ਮੌਕੇ ਰਸਾਲ ਸਿੰਘ, ਨਿਰਮਲ ਸਿੰਘ, ਸੁਖਮੰਦਰ ਸਿੰਘ, ਲਛਮਣ ਦਾਸ, ਮੇਘਨਾਥ, ਜੋਗਿੰਦਰ ਸਿੰਘ, ਮਿੱਠੂ ਸਿੰਘ, ਜਗਦੀਸ਼ ਰਾਮ, ਨੱਥੂ ਰਾਮ, ਸੋਹਨ ਲਾਲ, ਸਤਨਾਮ ਸਿੰਘ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media