
ਅੰਮ੍ਰਿਤਸਰ, 10 ਨਵੰਬਰ (ਜਸਬੀਰ ਸਿੰਘ ਸੱਗੂ)- ਹਲਕਾ ਉੱਤਰੀ ਦੇ ਕਾਂਗਰਸ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਤੋਂ ਐਮ.ਪੀ ਕੈ. ਅਮਰਿੰਦਰ ਸਿੰਘ ਵੱਲੋ ਐਸ.ਵਾਈ.ਐਲ ਮੁੱਦੇ ‘ਤੇ ਦਿੱਤੇ ਗਏ ਅਸਤੀਫੇ ਦਾ ਸਮੱਰਥਨ ਕਰਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੁਰਬਾਨੀਆਂ ਦਿੱਤੀਆਂ ਹਨ।ਉਨਾਂ ਦੇ ਸੰਸਦ ਮੈਂਬਰ ਦੇ ਅਹੁੱਦੇ ਤੋ ਅਸਤੀਫਾ ਦੇਣ ਤੋ ਇਹ ਸਾਫ ਹੋ ਗਿਆ ਹੈ ਕਿ ਉਹ ਲੋਕਾਂ ਦੇ ਲਈ ਹਰ ਕੁਰਬਾਨੀ ਦੇਣ ਦੇ ਲਈ ਤਿਆਰ ਹਨ।
ਰਿੰਟੂ ਨੇ ਕਿਹਾ ਕਿ ਐਸ.ਵਾਈ.ਐਲ ਮੁੱਦੇ ‘ਤੇ ਪੰਜਾਬ ਕਾਂਗਰਸ ਦਾ ਸਟੈਂਡ ਪਹਿਲਾ ਤੋਂ ਹੀ ਸਪੱਸ਼ਟ ਸੀ। ਕਾਂਗਰਸ ਨੇ ਸਾਫ ਤੌਰ ‘ਤੇ ਕਿਹਾ ਸੀ ਕਿ ਜੇਕਰ ਪੰਜਾਬ ਦੇ ਖਿਲਾਫ ਫੈਸਲਾ ਆਇਆ ਹੈ ਤਾਂ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ ਆਪਣੇ ਅਹੁੱਦਿਆਂ ਤੋਂ ਅਸਤੀਫਾ ਦੇਣਗੇ।ਇਸੇ ਐਲਾਨ ‘ਤੇ ਅੱਜ ਕਾਂਗਰਸ ਪੂਰੀ ਤਰਾਂ ਨਾਲ ਕਾਇਮ ਰਹੀ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਪਸ ਵਿੱਚ ਡੀਲ ਹੈ। ਮੁੱਖ ਮੰਤਰੀ ਬਾਦਲ ਦਾ ਅਜੇ ਤੱਕ ਕੋਈ ਪ੍ਰਤੀਕਰਮ ਨਹੀਂ ਆਇਆ।ਉਨਾਂ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਹਰ ਫਰੰਟ ‘ਤੇ ਫੇਲ ਹੋਈ ਹੈ।ਅਕਾਲੀ-ਭਾਜਪਾ ਦੀਆਂ ਗਲਤ ਨੀਤੀਆਂ ਕਾਰਣ ਜਨਤਾ ਦੁਖੀ ਹੈ ਅਤੇ ਹਰ ਪਾਸੇ ਬੁਰਾ ਹਾਲ ਹੈ।ਲੋਕਾਂ ਨੂੰ ਮੁਢਲੀਆਂ ਸਹੂਲਤਾਂ ਨਹੀਂ ਮਿਲੀਆਂ ਅਤੇ ਲੋਕਾਂ ਨੂੰ ਕੇਵਲ ਮਹਿਗਾਈ, ਨਸ਼ਾ, ਬੇਰੁਜਗਾਰੀ ਅਤੇ ਗੁੰਡਾਗਰਦੀ ਦਿੱਤੀ ਹੈ।ਰਿੰਟੂ ਨੇ ਕਿਹਾ ਕਿ ਨਸ਼ੇ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਅਤੇ ਨੌਜਵਾਨ ਨਸ਼ੇ ਦੀ ਭੇਂਟ ਚੜ ਰਿਹਾ ਹੈ।ਉਨਾਂ ਕਿਹਾ ਕਿ ਐਸ.ਵਾਈ.ਐਲ ਦੇ ਮੁੱਦੇ ‘ਤੇ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੇ ਫੈਸਲੇ ਨਾਲ ਪੂਰੀ ਤਰਾਂ ਸਹਿਮਤ ਹੈ ਅਤੇ ਕਾਂਗਰਸ ਕਿਸਾਨਾਂ ਅਤੇ ਗਰੀਬ ਲੋਕਾਂ ਦੇ ਹੱਕਾਂ ਦੇ ਲਈ ਸੜਕਾਂ ‘ਤੇ ਉਤਰੇਗੴ੍ਵ
Punjab Post Daily Online Newspaper & Print Media