Wednesday, October 7, 2026

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ – ਬੇਦੀ

Diljit Singh Bedi

ਅੰਮ੍ਰਿਤਸਰ, 10 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ 11 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤ ਸਾਹਿਬਾਨ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ।ਇਸੇ ਕੜੀ ਤਹਿਤ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮਾਨਵਤਾ ਦੇ ਸੱਚੇ ਦਰਦੀ ਭਗਤ ਨਾਮਦੇਵ ਜੀ ਨੇ ਮਨੁੱਖ ਮਾਤਰ ਨੂੰ ਕੇਵਲ ਇਕ ਈਸ਼ਵਰ ਦੀ ਸਿਰਜਣਾ ਹੋਣ ਕਾਰਨ ਬਰਾਬਰਤਾ ਦਾ ਸੰਦੇਸ਼ ਦੇ ਕੇ ਸਮੁੱਚੇ ਭਾਰਤ ਵਿੱਚ ਏਕਤਾ ਦੀ ਲਹਿਰ ਚਲਾਈ ਅਤੇ ਮਨੁੱਖਤਾ ਨੂੰ ਕਰਮਕਾਂਡਾਂ, ਵਹਿਮਾਂ-ਭਰਮਾਂ ਤੋਂ ਬਚਣ ਦਾ ਸੁਨੇਹਾ ਦਿੱਤਾ।
ਬੇਦੀ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 11 ਨਵੰਬਰ ਨੂੰ ਸਵੇਰੇ 9:30 ਵਜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੈਣਗੇ ਉਪਰੰਤ ਦੀਵਾਨ ਸੱਜਣਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply