
ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 96ਵਾਂ ਸਥਾਪਨਾ ਦਿਵਸ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 96ਵਾਂ ਸਥਾਪਨਾ ਦਿਵਸ 15 ਨਵੰਬਰ 2016 ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ 13 ਨਵੰਬਰ ਨੂੰ 10 ਵਜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਜਾਣਗੇ ਅਤੇ 15 ਨਵੰਬਰ ਨੂੰ ਭੋਗ ਪੈਣਗੇ। ਉਨ੍ਹਾਂ ਕਿਹਾ ਕਿ ਭੋਗ ਉਪਰੰਤ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਗੁਰਬਾਣੀ ਦਾ ਮਨੋਹਰ ਕੀਰਤਨ ਕਰਨਗੇ। ਇਸ ਸਮਾਗਮ ਸਮੇਂ ਉਚੇਚੇ ਤੌਰ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਲਾਵਾ, ਬਲਦੇਵ ਸਿੰਘ ਕਿਆਮਪੁਰੀ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਤੇ ਹੋਰ ਮੈਂਬਰ ਸਾਹਿਬਾਨ ਹਾਜ਼ਰੀਆਂ ਭਰਨਗੇ।
Punjab Post Daily Online Newspaper & Print Media