Saturday, August 1, 2026

ਸਾਹਿਬ ਸੇਵਾ ਸੁਸਇਟੀ ਨੇ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਏ ਮੁਕਾਬਲਾ ਕਰਵਾਇਆ

ppn1311201601

ਸੰਦੌੜ, 13 ਨਵੰਬਰ (ਭੱਟ ਹਰਮਿੰਦਰ ਸਿੰਘ) – ਇਲਾਕੇ ਦੀ ਨਾਮਵਰ ਤਕਨੀਕੀ ਵਿੱਦਿਅਕ ਸੰਸਥਾ ਸਾਹਿਬ ਸੇਵਾ ਸੁਸਾਇਟੀ ਵਿਖੇ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਈ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਬ ਸੇਵਾ ਸੁਸਾਇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿਚ ਇਲਾਕੇ ਦੇ ਨੇੜਲੇ ਪਿੰਡਾਂ ਦੇ 125 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਪ੍ਰਤੀਯੋਗਤਾ ਦਾ ਨਤੀਜਾ ਮਿਤੀ 20 ਨੂੰ ਐਲਾਨਿਆ ਜਾਵੇਗਾ ਅਤੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨ੍ਹਾਂ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਵੱਲੋਂ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਗ਼ਰੀਬ ਤੇ ਮੱਧ ਵਰਗੀਏ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫ਼ੀਸ ਅਤੇ ਵਜ਼ੀਫ਼ਿਆਂ ਰਾਹੀ ਕਿਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ ਜਿਸ ਤੋਂ ਲਾਹਾ ਪ੍ਰਾਪਤ ਕਰ ਕੇ ਬਹੁਤ ਵਿਦਿਆਰਥੀ ਸਰਕਾਰੀ ਜਾਂ ਗੈਰ ਸਰਕਾਰੀ ਅਦਾਰਿਆਂ ਵਿਚ ਸੇਵਾ ਨਿਭਾ ਰਹੇ ਹਨ।ਇਸ ਮੌਕੇ ਲੇਖਿਕਾ ਗੁਰਜੀਤ ਕੌਰ ਭੱਟ, ਲੇਖਕ ਤਰਸੇਮ ਮਹਿਤੋ, ਗੁਰਦੀਪ ਸਿੰਘ ਸੰਦੌੜ, ਜਸਵੀਰ ਕੌਰ ਫਰਵਾਲੀ, ਮਮਤਾ ਕੁਮਾਰੀ, ਸਨਦੀਪ ਕੌਰ ਕੁਠਾਲਾ, ਕਰਮਜੀਤ ਕੌਰ ਝੁਨੇਰ, ਲਖਵੀਰ ਸਿੰਘ ਸੰਦੌੜ ਆਦਿ ਸਟਾਫ਼ ਅਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply