Tuesday, March 17, 2026

ਲੋਕ ਅਦਾਲਤ ‘ਚ 1502 ਮਾਮਲਿਆਂ ਦਾ ਹੋਇਆ ਨਿਪਟਾਰਾ- 11,64,13,053 ਦੀ ਕੀਤੀ ਗਈ ਰਿਕਵਰੀ

ppn1311201603

ਫਾਜ਼ਿਲਕਾ, 13 ਨਵੰਬਰ (ਵਿਨੀਤ ਅਰੋੜਾ) – ਪੰਜਾਬ ਅਤੇ ਹਰਿਆਣਾ ਹਾਈਕੋਰਟ, ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਅਤੇ ਜ਼ਿਲ੍ਹਾ ਸੈਸ਼ਨ ਜੱਜ ਫਿਰੋਜ਼ਪੁਰ ਐਸ.ਕੇ.ਅਗਰਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਫਾਜ਼ਿਲਕਾ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ।
ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਖ ਵੱਚ ਬੈਂਚ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚ ਸਥਾਪਤ ਕੀਤੇ ਗਏ।ਜ਼ਿਲ੍ਹਾ ਸੈਸ਼ਨ ਜੱਜ ਫਾਜ਼ਿਲਕਾ ਲਛਮਣ ਸਿੰਘ ਅਤੇ ਸੀਜੇਐਮ ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕੇਕੇ ਬਾਂਸਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 3529 ਕੇਸ ਰਖੇ ਗੲੈ ਅਤੇ 1502 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 11,64,13,053 ਰੁਪਏ ਰਿਕਵਰੀ ਕੀਤੀ ਗਈ।ਜੱਜ ਸ਼੍ਰੀ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਲਕੋਾਂ ਦੇ ਸਮੇਂ ਦੀ ਵੀ ਬਚਤ ਹੁੰਦੀ ਹੈ। ਇਸ ਮੌਕੇ ਜ਼ਿਲ੍ਹਾ ਕੋਰਟ ਵਿਚ ਆਮ ਲੋਕਾਂ ਦੇ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply