Wednesday, March 18, 2026

ਮਦਨ ਲਾਲ ਗਗਨੇਜਾ ਬਣੇ ਸੁਸਾਇਟੀ ਦੇ 306ਵੇਂ ਨੇਤਰਦਾਨੀ

Exif_JPEG_420

ਫਾਜ਼ਿਲਕਾ, 13 ਨਵੰਬਰ (ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਅੱਖਾਂਦਾਨ ਅਭਿਆਨ ਦੇ ਲਈ ‘ ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਦਤੀ ਵਿਚ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ ਵਾਧਾ ਹੋ ਰਿਹਾ ਹੈ।
ਅੱਜ ਸੁਸਾਇਟੀ ਦੀ ਸੂਚੀ ਵਿਚ ਫਾਜ਼ਿਲਕਾ ਦੇ ਮਦਨ ਲਾਲ ਗਗਨੇਜਾ ਦਾ ਨਾਂ 306ਵੇਂ ਸਥਾਨ ਤੇ ਦਰਜ਼ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ ਅਤੇ ਪ੍ਰੋਜੈਕਟ ਇੰਚਾਰਜ਼ ਰਵੀ ਜੁਨੇਜਾ ਨੇ ਦੱਸਿਆ ਕਿ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਮਦਨ ਲਾਲ ਗਗਨੇਜਾ (68) ਪੁੱਤਰ ਸਰਦਾਰੀ ਲਾਲ ਗਗਨੇਜਾ ਵਾਸੀ ਐਮ.ਸੀ. ਕਲੋਨੀ ਫਾਜ਼ਿਲਕਾ ਦਾ ਦੇਹਾਂਤ ਹੋ ਗਿਆ।
ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਅਮ੍ਰਤ ਲਾਲ ਕਰੀਰ ਦੀ ਪ੍ਰੇਰਣਾ ਨਾਲ ਸਵਰਗਵਾਸੀ ਗਗਨੇਜਾ ਦੀ ਧਰਮ ਪਤਨੀ ਵੀਨਾ ਰਾਣੀ ਅਤੇ ਪੁੱਤਰਾਂ ਪਵਨ ਕੁਮਾਰ, ਰਾਜ ਕੁਮਾਰ ਅਤੇ ਰਮਨ ਕਮਾਰ ਨੇ ਸੁਸਾਇਟੀ ਦੇ ਮੈਂਬਰਾਂ ਸ਼ਸ਼ੀ ਕਾਂਤ, ਰਵੀ ਜੁਨੇਜਾ, ਸੰਦੀਪ ਅਨੇਜਾ, ਅਮ੍ਰਤ ਲਾਲ ਕਰੀਰ, ਹਰੀਸ਼ ਠਕਰਾਲ ਕਾਲੀ ਅਤੇ ਕੰਚਨ ਕਾਲੜਾ ਨਾਲ ਸੰਪਰਕ ਕਰਕੇ ਮ੍ਰਿਤਕ ਦੀ ਇੱਛਾ ਮੁਤਾਬਕ ਅੱਖਾਂ ਦਾਨ ਕਰਨ ਦਾ ਪ੍ਰਸਤਾਵ ਰੱਖਿਆ।ਸਸਾਇਟੀ ਦੇ ਸੱਦੇ ਤੇ ਮਲੋਟ ਸ਼ਾਖਾ ਦੀ ਟੀਮ ਨੇ ਉਨ੍ਹਾਂ ਦੇ ਨਿਵਾਸ ਸਥਾਨ ਤੇ ਜਾਕੇ ਅੱਖਾਂ ਦਾਨ ਲਈ ਲੈ ਲਈਆਂ। ਬਾਅਦ ਵਿਚ ਸੁਸਾਇਟੀ ਦੇ ਮੈਂਬਰਾਂ ਨੇ ਮ੍ਰਿਤਕ ਦੀ ਦੇਹ ਤੇ ਚਾਦਰ ਪਾਕੇ ਸ਼ਰਧਾਂਜਲੀ ਭੇਂਟ ਕੀਤੀ।
ਪ੍ਰਧਾਨ ਸ਼ਸ਼ੀ ਕਾਂਤ ਅਤੇ ਰਵੀ ਜੁਨੇਜਾ ਨੇ ਦੱਸਿਆ ਕਿ ਅੱਜ ਤੱਕ ਸੁਸਾਇਟੀ ਵੱਲੋਂ 306 ਵਿਅਕਤੀਆਂ ਦੇ ਸੁਸਾਇਟੀ ਦੇ ਰਾਹੀਂ ਅੱਖਾਂ ਦਾਨ ਕਰਨ ਕਾਰਨ 612 ਵਿਅਕਤੀਆਂ ਦੇ ਜੀਵਨ ਵਿਚ ਉਜ਼ਾਲਾ ਹੋਇਆ ਹੈ। ਸੁਸਾਇਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਖਾਂ ਦਾਨ ਨੂੰ ਆਪਣੇ ਪਰਿਵਾਰ ਦੀ ਪਰੰਪਰਾ ਬਣਾਉਣ। ਇਸਦੇ ਨਾਲ ਹੀ ਜੇਕਰ ਕਿਸੇ ਵੀ ਨੇਤਰਹੀਨ ਵਿਅਕਤੀ ਨੇ ਆਪਣਾ ਕੋਰਨੀਆ ਟਰਾਂਸਪਲਾਂਟ ਕਰਵਾਉਣਾ ਹੋਵੇ ਤਾਂ ਉਹ ਸੁਸਾਇਟੀ ਦੇ ਮੈਂਬਰਾਂ ਨਾਲ ਸੰਪਰਕ ਕਰ ਸਕਦਾ ਹੈ। ਇਹ ਕੰਮ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply