ਅਮ੍ਰਿਤਸਰ, 13 ਨਵਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਬਾਬੇ ਸ਼ਹੀਦਾਂ ਤੋਂ ਸਵੇਰੇ 7:00 ਵਜੇ ਆਰੰਭ ਹੋਵੇਗਾ ਤੇ ਗੁਰਦੁਆਰਾ ਪ੍ਰਕਾਸ਼ ਅਸਥਾਨ ਪਾ:ਛੇਵੀਂ ਗੁਰੂ ਕੀ ਵਡਾਲੀ ਤੋਂ ਹੁੰਦਾ ਹੋਇਆ ਗੁਰਦੁਆਰਾ ਛੇਹਰਟਾ ਸਾਹਿਬ, ਪ੍ਰਤਾਪ ਬਜ਼ਾਰ, ਭੱਲਾ ਕਾਲੋਨੀ ਤੋਂ ਬਾਹਰ ਵਾਲੀ ਸੜਕ ਰਾਹੀਂ ਚੌਂਕ ਭੰਗਾਲੀ ਵਾਲਾ ਖੂਹ, ਗੁਰਦੁਆਰਾ ਮੀਰੀ ਪੀਰੀ ਸਾਹਿਬ, ਡੇਰਾ ਸੰਗਤਸਰ ਬਾਬਾ ਦਰਸ਼ਨ ਸਿੰਘ ਜੀ ਬਾਈਪਾਸ, ਗੁਰਦੁਆਰਾ ਹਰਿਗੋਬਿੰਦ ਸਾਹਿਬ, ਚੌਂਕ ਖੰਡਵਾਲਾ, ਮਾਡਲ ਟਾਊਨ, ਗੁਰਦੁਆਰਾ ਸਾਧ ਸੰਗਤ ਜੀ.ਟੀ.ਰੋਡ, ਪ੍ਰਤਾਪ ਸਟੀਲ ਮਿੱਲ, ਕਰਤਾਰ ਨਗਰ ਗਲੀ ਨੰ. ਇੱਕ ਤੋਂ ਵਾਪਸ ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਸੰਪੰਨ ਹੋਵੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media