Sunday, March 15, 2026

ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ppn1411201606

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਨਵੇਂ ਨਿਯੁੱਕਤ ਹੋਏ ਡਿਪਟੀ ਕਮਿਸ਼ਨਰ ਬਸੰਤ ਗਰਗ ਨੇ ਅੱਜ ਸ੍ਰੀ ਗਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਬਠਿੰਡਾ ਤੋਂ ਅੰਮ੍ਰਿਤਸਰ ਪਹੁੰਚੇ ਅਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਸਿਰੋਪਾਓ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਡਿਪਟੀ ਕਮਿਸ਼ਨਰ ਪਰਿਵਾਰ ਸਮੇਤ ਦੁਰਗਿਆਣਾ ਮੰਦਰ ਮੱਥਾ ਟੇਕਿਆ ਦੁਰਗਿਆਣਾ ਮੰਦਰ ਦੀ ਕਮੇਟੀ ਨੇ ਵੱਲੋਂ ਗਰਗ ਜੀ ਨੂੰ ਸਨਮਾਨਿਤ ਕੀਤਾ ਗਿਆ।

ppn1411201607
ਬਸੰਤ ਗਰਗ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਉਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।ਇਸ ਮੌਕੇ ਆਪਣੇ ਸੰਖੇਪ ਸੰਬੋਧਨ ਵਿਚ ਉਨਾਂ ਕਿਹਾ ਕਿ ਮੈਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਜੋ ਮੌਕਾ ਸਰਕਾਰ ਵੱਲੋਂ ਦਿੱਤਾ ਗਿਆ ਹੈ, ਮੈਂ ਉਸ ਲਈ ਆਪਣੇ ਆਪ ਨੂੰ ਸੁਭਾਗਾ ਸਮਝਦਾ ਹਾਂ ਅਤੇ ਪੂਰੀ ਸ਼ਿਦਤ ਨਾਲ ਆਪਣੀ ਸੇਵਾ ਨਿਭਾਵਾਂਗਾ। ਸ੍ਰੀ ਗਰਗ ਪਰਿਵਾਰ ਸਮੇਤ ਜਲ੍ਹਿਆ ਵਾਲਾ ਬਾਗ ਵਿਖੇ ਗਏ ‘ਤੇ ਸ਼ਹੀਦਾਂ ਦੀ ਸਮਾਧ ਤੇ ਫੁੱਲ ਮਲਾਵਾਂ ਭੇਟ ਕੀਤੀਆਂ।
ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਤਜਿੰੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਦੱਸਣਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply