Saturday, October 10, 2026

ਵਿਦਿਆਰਥੀਆਂ ਨੇ ਚਾਚਾ ਨਹਿਰੂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ

ppn1411201608

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਾਥਨਾ ਸਭਾ ਵਿਚ ਜਮਾਤ ਨਰਸਰੀ ਅਤੇ ਦੂਜੀ ਦੇ ਵਿਦਿਆਰਥੀਆਂ ਵੱਲੋਂ ਚਾਚਾ ਨਹਿਰੂ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਰੀਤੂ ਭੁਸਰੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸਵ. ਜਵਾਹਰ ਲਾਲ ਨਹਿਰੂ ਦੇ ਚਿੱਤਰ ਦੇ ਸਾਹਮਣੇ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ।ਪ੍ਰਿੰਸੀਪਲ ਭੁਸਰੀ ਨੇ ਬੱਚਿਆਂ ਨੂੰ ਬਾਲ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਵਿਖਾਏ ਗਏ ਆਦਰਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਬੱਚਿਆਂ ਨੂੰ ਮਾਪਿਆਂ, ਵੱਡੇ ਬਜ਼ੁਰਗਾਂ ਅਤੇ ਆਪਦੇ ਅਧਿਆਪਕਾਂ ਦਾ ਸਨਮਾਨ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਪ੍ਰੈਸ ਸਕੱਤਰ ਸੰਜੀਵ ਗਿਲਹੋਤਰਾ ਨੇ ਦੱਸਿਆ ਕਿ ਕੋਆਰਡੀਨੇਟਰ ਸੀਮਾ ਜੁਨੇਜਾ ਅਤੇ ਮੈਡਮ ਪਰਵਿੰਦਰ ਸੰਧੂ ਦੀ ਅਗਵਾਈ ਵਿਚ ਕਰਵਾਏ ਪ੍ਰੋਗਰਾਮ ਵਿਚ ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਵਿਚ ਕਵਿਤਾ ਉਚਾਰਨ ਅਤੇ ਭਾਸ਼ਨ ਮੁਕਾਬਲੇ ਕਰਵਾਏ ਗਏ।ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਤੇ ਪੰਜਵੀਂ ਅਤ 6ਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਸ਼ਬਦ ਗਾਇਨ ਮਕਾਬਲੇ ਕਰਵਾਏ ਗਏ।ਡਾਇਰੈਕਟਰ ਅਨਮੋਲ ਭੁਸਰੀ ਅਤੇ ਪ੍ਰਬੰਧਕ ਰਮੇਸ਼ ਭੁਸਰੀ ਨੇ ਬੱਚਿਆਂ ਅਤੇ ਸਟਾਫ਼ ਨੂੰ ਬਾਲ ਦਿਵਸ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਟ ਦਿਵਸ ਦੀ ਵਧਾਈ ਦਿੱਤੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply