Saturday, October 10, 2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ppn1411201609

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਅੱਜ ਸਥਾਨਕ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਚ ਮਨਾਇਆ ਗਿਆ।ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਦਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਖਾਲਸਾ, ਹਰਮਿੰਦਰ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ ਤਨੇਜਾ, ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ।ਪ੍ਰਧਾਨ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਅੱਜ ਸਵੇਰੇ 4.45 ਵਜੇ ਨਿਤਨੇਮ ਦੇ ਪਾਠ ਸ਼ੁਰੂ ਕੀਤੇ ਗਏ, 6.30 ਵਜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਪਾਠਾਂ ਦੇ ਭੋਗ ਪਾਏ ਗਏ।

ppn1411201610

ਉਸ ਤੋਂ ਬਾਅਦ ਧਾਰਮਿਕ ਪ੍ਰੋਗਰਾਮ ਵਿਚ ਭਾਈ ਹਰਕ੍ਰਿਸ਼ਨ ਜੀ ਹਜ਼ੂਰ ਸਾਹਿਬ ਵਾਲੇ ਅਤੇ ਅਮਰੀਕ ਸਿੰਘ ਰਾਗੀ ਜੱਥੇ ਵੱਲੋਂ ਕਥਾ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ। 9.00 ਵਜੇ ਸਥਾਨਕ ਰਾਗੀ ਜਥੇ ਭਾਈ ਰਜਿੰਦਰ ਸਿੰਘ ਕਥਾ ਵਾਚਕ, ਬੀਬੀ ਤ੍ਰਿਪਤ ਕੌਰ ਅਤੇ ਭਾਈ ਹਰਕ੍ਰਿਸ਼ਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਵੱਲੋਂ ਭਜਨ ਕੀਰਤਨ ਕੀਤਾ ਗਿਆ। ਜਿਸ ਤੋਂ ਬਾਅਦ ਦੁਪਹਿਰ ਲਗਭਗ ਇਕ ਵਜੇ ਭੋਗ ਪਾਇਆ ਗਿਆ। ਗੁਰੂ ਦਾ ਅਤੁੱਟ ਲੰਗਰ ਵੰਡਿਆ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply