Monday, August 4, 2025
Breaking News

ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਘਰਿੰਡਾ ਅਤੇ ਸਰਪੰਚ ਨੂੰ ਸੇਵਾ-ਮੁਕਤ ਹੋਣ ਸਮੇਂ ਨਿੱਘੀ ਵਿਦਾਇਗੀ

PPN310524

PPN310525

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ)- ਸ.ਗੁਰਚਰਨ ਸਿੰਘ ਘਰਿੰਡਾ ਐਡੀਸ਼ਨਲ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਸਰਵਿਸ ਤੋਂ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ.ਰੂਪ ਸਿੰਘ, ਸ.ਸਤਬੀਰ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ ਅਤੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਾਂਝੇ ਰੂਪ ‘ਚ ਸਿਰੋਪਾਓ, ਲੋਈ, ਸਿਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਰੂਪ ਸਿੰਘ, ਸ. ਸਤਬੀਰ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸ. ਗੁਰਚਰਨ ਸਿੰਘ ਘਰਿੰਡਾ ਦੀ ਲਗਭਗ 32 ਸਾਲ ਦੀ ਲੰਬੀ ਤੇ ਬੇਦਾਗ ਸਰਵਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਆਪਣੀ ਸਰਵਿਸ ਦੌਰਾਨ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਕੇ ਬੜੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਇਸ ਸਮੇਂ ਬਤੌਰ ਐਡੀਸ਼ਨਲ ਸਕੱਤਰ ਧਰਮ ਪ੍ਰਚਾਰ ਕਮੇਟੀ ਸੇਵਾ-ਮੁਕਤ ਹੋਏ ਹਨ। ਉਨਾਂ ਕਿਹਾ ਕਿ ਸ.ਗੁਰਚਰਨ ਸਿੰਘ ਘਰਿੰਡਾ ਨੇ ਆਪਣੇ ਜਿੰਮੇ ਲੱਗੀ ਹਰ ਸੇਵਾ ਨੂੰ ਬਾਖੂਬੀ ਨਿਭਾਇਆ ਹੈ। ਉਕਤ ਅਧਿਕਾਰੀਆਂ ਨੇ ਸ. ਗੁਰਚਰਨ ਸਿੰਘ ਘਰਿੰਡਾ ਨੂੰ ਸੇਵਾ ਮੁਕਤ ਹੋਣ ਤੇ ਵਧਾਈ ਦਿੱਤੀ। ਇਸ ਮੌਕੇ ਸ. ਗੁਰਚਰਨ ਸਿੰਘ ਘਰਿੰਡਾ ਨੇ ਆਪਣੇ ਭਾਵਪੂਰਤ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੇਰੀ ਮਾਂ ਵਾਂਗ ਸੀ ਹੈ ਤੇ ਰਹੇਗੀ। ਉਨਾਂ ਕਿਹਾ ਕਿ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਤੇ ਹਮੇਸ਼ਾ ਸਫਲਤਾ ਦਾ ਫਲ ਮਿਲਦਾ ਹੈ। ਉਨਾਂ ਕਿਹਾ ਕਿ ਮੈਨੂੰ ਸ਼੍ਰੋਮਣੀ ਕਮੇਟੀ ਦੀ ਸੇਵਾ ਕਰਨ ਬਦਲੇ ਗੁਰੂ ਰਾਮਦਾਸ ਪਾਤਸ਼ਾਹ ਨੇ ਬਹੁਤ ਕੁਝ ਬਖ਼ਸਿਆ ਹੈ ਤੇ ਮੈਂ ਪੂਰੀ ਤਰਾਂ ਸੰਤੁਸ਼ਟ ਹਾਂ। ਉਨਾਂ ਮੁਲਾਜ਼ਮਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਗੁਰੂ ਦੇ ਭੈਅ ਵਿੱਚ ਰਹਿ ਕੇ ਸੇਵਾ ਕਰਨ ਨਾਲ ਇਥੋਂ ਹਮੇਸ਼ਾ ਇੱਜ਼ਤ, ਮਾਣ ਤੇ ਸਤਿਕਾਰ ਮਿਲਦਾ ਹੈ।ਇਸੇ ਤਰਾਂ ਸ. ਭੁਪਿੰਦਰ ਸਿੰਘ ਇੰਚਾਰਜ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਤੇ ਸ.ਹਰਮੇਲ ਸਿੰਘ ਡਰਾਈਵਰ ਨੂੰ ਵੀ ਸਰਵਿਸ ਤੋਂ ਸੇਵਾ ਮੁਕਤ ਹੋਣ ਸਮੇਂ ਨਿੱਘੀ ਵਿਦਾਇਗੀ ਦਿੱਤੀ ਗਈ। ਸ. ਭੁਪਿੰਦਰ ਸਿੰਘ ਇੰਚਾਰਜ ਤੇ ਸ. ਹਰਮੇਲ ਸਿੰਘ ਡਰਾਈਵਰ ਨੂੰ ਸ. ਰੂਪ ਸਿੰਘ, ਸ. ਸਤਬੀਰ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਅਤੇ ਸਮੁੱਚੇ ਡਰਾਈਵਰ ਵਿਭਾਗ ਵੱਲੋਂ ਸਾਂਝੇ ਰੂਪ ‘ਚ ਸਿਰੀ ਸਾਹਿਬ, ਸਿਰੋਪਾਓ, ਲੋਈ, ਸਨਮਾਨਚਿੰਨਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਰੂਪ ਸਿੰਘ, ਸ. ਸਤਬੀਰ ਸਿੰਘ ਤੇ ਸ. ਮਨਜੀਤ ਸਿੰਘ ਨੇ ਕਿਹਾ ਕਿ ਸ. ਭੁਪਿੰਦਰ ਸਿੰਘ ਨੇ 21 ਸਾਲ ਅਤੇ ਸ. ਹਰਮੇਲ ਸਿੰਘ ਨੇ 13 ਸਾਲ ਤੀਕ ਆਪਣੀ ਸੇਵਾ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਹੈ। ਇਸੇ ਤਰਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਸ. ਗੁਰਦਿਆਲ ਸਿੰਘ ਤਕਰੀਬਨ 32 ਸਾਲ ਦਾ ਲੰਮਾ ਸਮਾਂ ਇਮਾਨਦਾਰੀ ਨਾਲ ਸੇਵਾ ਨਿਭਾ ਕੇ ਅੱਜ ਸਰਵਿਸ ਤੋਂ ਸੇਵਾ ਮੁਕਤ ਹੋਏ ਹਨ। ਸ.ਗੁਰਦਿਆਲ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਦਫਤਰ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸੇ ਤਰਾਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸ. ਗੁਰਦੇਵ ਸਿੰਘ ਕੋਟਲੀ ਨੂੰ ਸੇਵਾ ਮੁਕਤ ਹੋਣ ਤੇ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਸਿਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ. ਗੁਰਦੇਵ ਸਿੰਘ ਪ੍ਰਚਾਰਕ 1977 ‘ਚ ਬਤੌਰ ਪ੍ਰਚਾਰਕ ਭਰਤੀ ਹੋਏ ਤੇ ਜਿੰਦਗੀ ਦਾ ਲੰਮਾ ਸਮਾਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਵਧਾਉਂਦੇ ਰਹੇ। ਇਨਾਂ ਨੇ ਤਕਰੀਬਨ 37 ਸਾਲ ਧਰਮ ਪ੍ਰਚਾਰ ਕਮੇਟੀ ‘ਚ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਸੇਵਾ ਕੀਤੀ ਹੈ ਤੇ ਬਤੌਰ ਸੀਨੀਅਰ ਪ੍ਰਚਾਰਕ ਸੇਵਾ ਮੁਕਤ ਹੋਏ ਹਨ। ਇਨਾਂ ਨੂੰ ਸੇਵਾ ਮੁਕਤ ਹੋਣ ਤੇ ਸ.ਸਤਬੀਰ ਸਿੰਘ ਸਕੱਤਰ ਤੇ ਹੋਰ ਦਫਤਰੀ ਅਧਿਕਾਰੀਆਂ ਨੇ ਵਧਾਈ ਦਿੱਤੀ ਹੈ। ਇਸ ਸਮੇਂ ਮੰਚ ਦੀ ਸੇਵਾ ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਨੇ ਬਾਖੂਬੀ ਨਿਭਾਈ।ਇਸ ਮੌਕੇ ਸ.ਸੰਤੋਖ ਸਿੰਘ, ਸ.ਸਕੱਤਰ ਸਿੰਘ, ਸ. ਭੁਪਿੰਦਰਪਾਲ ਸਿੰਘ, ਸ.ਜ ਸਵਿੰਦਰ ਸਿੰਘ ਦੀਨਪੁਰ, ਸ. ਗੁਰਬਚਨ ਸਿੰਘ ਤੇ ਸ. ਜਗਜੀਤ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂ ਘੁੰਮਣ, ਸ. ਕਰਮਬੀਰ ਸਿੰਘ, ਸ. ਪਰਮਦੀਪ ਸਿੰਘ, ਸ. ਸਿਮਰਜੀਤ ਸਿੰਘ ਸੰਪਾਦਕ, ਪ੍ਰੋ: ਸੁਖਦੇਵ ਸਿੰਘ, ਸ. ਅਮਰਜੀਤ ਸਿੰਘ, ਸ. ਗੁਰਮੀਤ ਸਿੰਘ, ਸ. ਗੁਰਦੇਵ ਸਿੰਘ ਉਬੋਕੇ, ਸ .ਸਤਨਾਮ ਸਿੰਘ, ਸ. ਬਲਵਿੰਦਰ ਸਿੰਘ, ਸ. ਨਿਰਮਲ ਸਿੰਘ ਤੇ ਸ. ਗੁਰਿੰਦਰਪਾਲ ਸਿੰਘ ਠਰੂ, ਸ. ਜਸਪਾਲ ਸਿੰਘ ਐਡਮਨਿਸਟ੍ਰੇਟਰ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ ਹਾਜ਼ਰ ਸੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply