
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵੇਰਕਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਮੌਕੇ ਤੇ ਮਾਨਸਿਕ ਰੋਗਾਂ ਅਤੇ ਦਿਮਾਗੀ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਂਪ ਅੰਮ੍ਰਿਤਸਰ ਦੇ ਪ੍ਰਸਿੱਧ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਦੇਖ ਰੇਖ ਵਿਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਪੂਰਬੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅਤੇ ਐਸ. ਜੀ. ਪੀ. ਸੀ. ਦੇ ਮੈਂਬਰ ਜਥੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਕੀਤਾ। ਇਸ ਮੌਕੇ ਡਾ. ਹਰਜੋਤ ਸਿੰਘ ਮੱਕੜ ਅਤੇ ਮੈਡੀਕਲ ਸਾਇਕੋਲੋਜਿਸਟ ਡਾ. ਕ੍ਰਿਤਕਾ ਨੇ ਲਗਭਗ 150 ਮਰੀਜਾਂ ਦਾ ਨਿਰੀਖਣ ਕਰਕੇ ਮੁਫਤ ਦਵਾਈਆਂ ਦਿਤੀਆਂ ਅਤੇ ਲੋੜਵੰਦ ਮਰੀਜਾਂ ਦੇ ਮੁਫਤ ਮੈਡੀਕਲ ਟੈਸਟ ਕੀਤੇ ਗਏ।ਇਸ ਮੌਕੇ ਰੰਧਾਵਾ ਨੇ ਸੈਂਟਰ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਫਤ ਚੈਕਅਪ ਕੈਂਪ ਲੋੜਵੰਦ ਲੋਕਾਂ ਲਈ ਬਹੁਤ ਸਹਾਈ ਹੁੰਦੇ ਹਨ।
ਇਸ ਮੌਕੇ ਭਾਈ ਰਾਮ ਸਿੰਘ ਅਤੇ ਜਥੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਗੁਰੂ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਮੌਕੇ ਲਗਾਏ ਗਏ ਮੁਫਤ ਕੈਂਪ ਲਈ ਡਾ. ਹਰਜੋਤ ਸਿੰਘ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੂਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿਤੀਆਂ। ਕੈਂਪ ਦੌਰਾਨ ਡਾ. ਹਰਜੋਤ ਸਿੰਘ ਮੱਕੜ ਨੇ ਕਿਹਾ ਕਿ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਉਣ ਦਾ ਮਕਸਦ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਅਤੇ ਉਨਾਂ ਨੂੰ ਮਾਨਸਿਕ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਲਖਬੀਰ ਸਿੰਘ ਮੋਨੀ ਵਰਕਾ, ਮਨਮੋਹਨ ਸਿੰਘ ਬੰਟੀ ਵੇਰਕਾ, ਬੀਬੀ ਵਜਿੰਦਰ ਕੌਰ ਵੇਰਕਾ, ਸਮਾਜ ਸੇਵਕ ਮਨਜਿੰਦਰ ਸਿੰਘ ਕੰਗ, ਬਲਵਿੰਦਰ ਸਿੰਘ ਪਾਸ, ਕੌਂਸਲਰ ਅਜੀਤ ਲਾਲ, ਜਸਵਿੰਦਰ ਸਿੰਘ ਫੌਜੀ, ਨਵਤੇਜ ਸਿੰਘ, ਮਹਿੰਦਰ ਸਿੰਘ ਸਾਬਕਾ ਕੌਂਸਲਰ, ਰਵੀ ਵੇਰਕਾ, ਅਨੁਰਾਗ ਮੋਹਨ, ਗੁਰਪ੍ਰੀਤ ਸਿੰਘ ਸ਼ੇਰਾ, ਚਰਨਜੀਤ ਕੌਰ, ਅਮਰਜੀਤ ਕੌਰ, ਰਣਜੀਤ ਸਿੰਘ ਸਾਬਕਾ ਹੈਡ ਗ੍ਰੰਥੀ, ਵਿਕੀ ਜ਼ੈਲਦਾਰ, ਸੁਖ ਹੁੰਦਲ, ਲਾਲੀ ਚੀਨੀਆ, ਬਿਕਾ ਚੀਨੀਆ, ਸੰਦੀਪ ਸਿੰਘ ਸੰਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾਨਿਵਾਸੀ ਹਾਜ਼ਰ ਸਨ।
Punjab Post Daily Online Newspaper & Print Media