Sunday, July 19, 2026

ਚੰਨਣਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਮਨਾਇਆ

ppn1411201618

ਚੌਂਕ ਮਹਿਤਾ, 14 ਨਵੰਬਰ (ਜੋਗਿੰਦਰ ਸਿੰਘ ਮਾਣਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਚੰਨਣ ਜੀ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਮਹਾਨ ਨਗਰ ਕੀਰਤਨ ਸਜਾਇਆ।ਪੰਜ ਪਿਆਰਿਆ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਥਾਵਾਂ ਤੋ ਹੁੰਦਿਆ ਤੇ ਸੰਗਤਾਂ ਨੂੰ ਦਰਸ਼ਨ ਦੇ ਕੇ ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਸ਼ਾਮ ਨੂੰ ਸਮਾਪਤ ਹੋਇਆ।ਸੰਗਤਾਂ ਨੇ ਜਗ੍ਹਾ ਜਗ੍ਹਾ ‘ਤੇ ਪਾਲਕੀ ਸਾਹਿਬ ਨੂੰ ਰੋਕ ਕੇ ਗੁਰੂ ਸਾਹਿਬ ਨੂੰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਵੱਖ ਵੱਖ ਪ੍ਰਕਾਰ ਦਾ ਲੰਗਰ ਪ੍ਰਸ਼ਾਦ ਸੰਗਤਾਂ ਵਿੱਚ ਵਰਤਾਇਆ।ਇਸ ਸਮੇ ਨਗਰ ਕੀਰਤਨ ਦੇ ਨਾਲ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੀਤ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਸੂਬੇਦਾਰ ਸਾਧਾ ਸਿੰਘ, ਕੁਲਵਿੰਦਰ ਸਿੰਘ ਮਿੱਠਾ, ਮੰਗਲ ਸਿੰਘ ਅਤੇ ਹੋਰ ਬੇਅੰਤ ਸੰਗਤਾਂ ਹਾਜਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply