
ਨਵੀਂ ਦਿੱਲੀ, 14 ਨਵੰਬਰ (ਅੰਮ੍ਰਿਤ ਲਾਲ ਮੰਨਣ)- ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਥ ਰਜਿੰਦਰ ਪ੍ਰਸਾਦ ਵੇਲੇ ਤੋਂ ਚੱਲੀ ਆ ਰਹੀ ਪਰੰਪਰਾ ਨੂੰ ਜਾਰੀ ਰੱਖਦਿਆਂ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 547ਵਾਂ ਪ੍ਰਕਾਸ਼ ਪੁਰਬ ਇੱਥੇ ਰਾਸ਼ਟਰਪਤੀ ਭਵਨ ਵਿਚ ਬੜੀ ਸ਼ਰਧਾ ਅਤੇ ਵਿਸ਼ਵਾਸ਼ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਤੋਂ ਇਲਾਵਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਾਈ।
ਸਭ ਤੋਂ ਪਹਿਲਾਂ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਇਸ ਪਵਿੱਤਰ ਮੌਕੇ ਉੱਤੇ ਸਮੂਹ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਉਪਰੰਤ ਦਿੱਲੀ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਰਾਸ਼ਟਰਪਤੀ ਅਤੇ ਸਮੂਹ ਸਿੱਖ ਸੰਗਤ ਦਾ ਸਵਾਗਤ ਕੀਤਾ ਅਤੇ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਤੋਂ ਬਾਅਦ ਦਿੱਲੀ ਕਮੇਟੀ ਵੱਲੋ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕੀਤਾ ਗਿਆ।
Punjab Post Daily Online Newspaper & Print Media