Thursday, October 8, 2026

ਯੂਥ ਅਕਾਲੀ ਦਲ ਮਾਝਾ ਜੋਨ ‘ਚ ਜੂਨੀਅਰ ਮੀਤ ਪ੍ਰਧਾਨ ਬਣੇ ਬਲਜੀਤ ਸਿੰਘ ਲੱਧੂ ਵਲੋਂ ਵਲਟੋਹਾ ਦਾ ਧੰਨਵਾਦ

ppn1511201602ਅਲਗੋਂ ਕੋਠੀ, 15 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਯੂਥ ਅਕਾਲੀ ਦਲ ਮਾਝਾ ਜੋਨ ‘ਚ ਵਿਧਾਨ ਸਭਾ ਹਲਕਾ ਖੇਮਕਰਨ ਤੋ ਜੂਨੀਅਰ ਮੀਤ ਪ੍ਰਧਾਨ ਨਿਯੁੱਕਤ ਕਰਨ ‘ਤੇ ਬਲਜੀਤ ਸਿੰਘ ਲੱਧੂ ਨੇ ਹਲਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿਮੇਵਾਰੀ ਸੋਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਅਕਾਲੀ ਦਲ ਦੀ ਚੜਦੀ ਕਲਾ ਲਈ ਤਨ ਮਨ ਨਾਲ  ਸੇਵਾ ਕਰਨਗੇ ।ਉਨਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਕੰਮ ਕਰਨ ਵਾਲੇ ਹਰ ਵਰਕਰ ਦਾ ਬਣਦਾ ਮਾਣ ਸਨਮਾਨ ਕਰਦੀ ਰਹਿੰਦੀ ਹੈ।ਉਨਾ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾ ‘ਚ ਅਕਾਲੀ ਦਲ ਵਿਕਾਸ ਦੇ ਮੁੱਦੇ ‘ਤੇ ਤੀਸਰੀ ਵਾਰ ਸੱਤਾ ਚ ਆਏਗਾ ਅਤੇ ਵਿਰੋਧੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply