Friday, November 22, 2024

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਬਣਨ ‘ਤੇ ਦਿੱਤੀ ਵਧਾਈ

PPN310527

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਅੱਜ ਆਪਣੀ ਸਧਾਰਣ ਇਕੱਤਰਤਾ ਦੌਰਾਨ ਕੇਂਦਰੀ ਮੰਤਰੀ ਮੰਡਲ ‘ਚ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੋਸੈਸਿੰਗ ਮੰਤਰੀ ਦਾ ਅਹਿਮ ਅਹੁੱਦਾ ਮਿਲਣ ‘ਤੇ ਵਧਾਈ ਦਿੱਤੀ। ਹਰਸਿਮਰਤ ਜੋ ਕਿ ਕੌਂਸਲ ਦੇ ਮੈਂਬਰ ਹਨ, ਮੌਜ਼ੂਦਾ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਦੇ ਬੇਟੀ ਵੀ ਹਨ, ਨੂੰ ਵਧਾਈ ਦਿੰਦੇ ਹੋਏ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮਤਾ ਪੇਸ਼ ਕਰਦਿਆ ਕਿਹਾ ਕਿ ਹਰਸਿਮਰਤ ਨੂੰ ਪਿਛਲੀ ਲੋਕ ਸਭਾ ਦੌਰਾਨ ਪੰਜਾਬ ਦੇ ਮੁੱਦਿਆਂ ‘ਤੇ ਪਾਰਲੀਮੈਂਟ ‘ਚ ਅਵਾਜ ਉਠਾਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ, ਜਿਸ ਦੇ ਲਈ ਉਨਾਂ ਨੂੰ ਸਮਾਗਮ ਕਰਵਾਕੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਸ: ਛੀਨਾ ਨੇ ਕਿਹਾ ਕਿ ਹਰਸਿਮਰਤ ਹੁਣ ਮੌਜ਼ੂਦਾ ਕੇਂਦਰੀ ਕੈਬਨਿਟ ਮੰਤਰੀ ਦੇ ਤੌਰ ‘ਤੇ ਉਹ ਪੰਜਾਬ ਦੇ ਕਿਸਾਨਾਂ ਅਤੇ ਦੇਸ਼ ‘ਚ ਕਿਰਸਾਨੀ ਦੀ ਨਿਘਰਦੀ ਹਾਲਤ ਨੂੰ ਸੁਧਾਰਣ ਅਤੇ ਕਿਸਾਨਾਂ ਦੀ ਆਰਥਿਕ ਦਸ਼ਾ ਨੂੰ ਸੁਧਾਰਣ ‘ਚ ਦਿਨ ਰਾਤ ਇਕ ਕਰ ਦੇਵੇਗੀ। ਕੌਂਸਲ ਦੇ ਰੈਕਟਰ ਲਖਬੀਰ ਸਿੰਘ ਲੋਧੀਨੰਗਲ ਅਤੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ, ਐਸ. ਐਸ. ਅਬਦਾਲ, ਰਾਜਬੀਰ ਸਿੰਘ, ਹਰਮਿੰਦਰ ਸਿੰਘ, ਮੈਂਬਰ ਪੀ. ਐਸ. ਸੇਠੀ, ਪ੍ਰਿੰਸੀਪਲ ਜਗਦੀਸ਼ ਸਿੰਘ, ਐਸ. ਐਸ. ਛੀਨਾ, ਦਵਿੰਦਰ ਸਿੰਘ ਛੀਨਾ, ਜਤਿੰਦਰ ਸਿੰਘ ਬਰਾੜ, ਪ੍ਰਿੰਸੀਪਲ ਡਾ. ਜੇ. ਐਸ. ਢਿੱਲੋਂ, ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਉਹ ਪੰਜਾਬ ‘ਚ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ‘ਚ ਅਹਿਮ ਭੂਮਿਕਾ ਨਿਭਾਏਗੀ। ਉਨਾਂ ਸਾਰਿਆਂ ਨੇ ਇਕਸੁਰ ‘ਚ ਕਿਹਾ ਕਿ ਹਰਸਿਮਰਤ ਬਾਦਲ ਦੁਆਰਾ ਪੰਜਾਬ ‘ਚ ਪਹਿਲਾਂ ਸ਼ੁਰੂ ਕੀਤੀ ਗਈ ‘ਧੀਆਂ ਬਚਾਓ, ਰੁੱਖ ਲਗਾਉ’ ਤਹਿਤ ਨੰਨੀ ਛਾਂ ਮੁਹਿੰਮ ਕਾਬਿਲੇ ਤਾਰੀਫ਼ ਹੈ, ਜਿਸਦਾ ਸੂਬੇ ਦੀ ਜਨਤਾ ਨੇ ਭਰਵਾ ਹੁੰਗਾਰਾ ਦਿੰਦਿਆ ਧੀਆਂ ਅਤੇ ਰੁੱਖਾਂ ਦੀ ਮਹੱਤਤਾ ਨੂੰ ਸਮਝਿਆ ਹੈ। ਉਨਾਂ ਕਿਹਾ ਕਿ ਜਿੱਥੇ ਉਹ ਸੂਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਅਵਾਜ਼ ਬੁਲੰਦ ਕਰੇਗੀ, ਉਥੇ ਸ੍ਰੀਮਤੀ ਬਾਦਲ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ‘ਚ ਕਿਸਾਨਾਂ ਦੀ ਤਰੱਕੀ ਤੇ ਖੁਸ਼ਹਾਲੀ ‘ਚ ਅਹਿਮ ਰੋਲ ਅਦਾ ਕਰੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply