ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਦੀ ਵਿਸ਼ੇਸ਼ ਭੂਮਿਕਾ ਹੈ, ਇਸ ਲਈ ਭਾਰਤੀ ਚੋਣ ਕਮਿਸ਼ਨ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣਾ ਚਾਹੁੰਦਾ ਹੈ। ਇਹ ਪ੍ਰਗਟਾਵਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੂਰਬੀ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਇਤ ਅਫ਼ਸਰ ਅੰਮ੍ਰਿਤਸਰ ਹਰਜਿੰਦਰ ਸਿੰਘ ਸੰਧੂ ਨੇ ਹਲਕੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਮੁਖੀਆਂ ਨੂੰ ਆਪਣੇ ਸਕੂਲਾਂ ਵਿਚ ਪੜ੍ਹਦੇ 18-19 ਸਾਲਾਂ ਦੇ ਸਾਰੇ ਵਿਦਿਆਰਥੀਆਂ ਦੀ ਵੋਟ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਵੋਟਰ ਬਣਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਨੋਡਲ ਅਫ਼ਸਰ ‘ਸਵੀਪ’ ਸੁਨੀਲ ਸ਼ਰਮਾ, ਨੋਡਲ ਅਫ਼ਸਰ ਚੋਣਾਂ ਬਿਕਰਮ ਸਿੰਘ, ਅਸ਼ੋਕ ਕੁਮਾਰ, ਮਨਦੀਪ ਸਿੰਘ ਸੰਧੂ, ਰਾਜੇਸ਼ ਸ਼ਰਮਾ, ਅਮਰਦੀਪ ਸਿੰਘ, ਨਰਿੰਦਰ ਕੌਰ, ਕਿਰਨ ਠਾਕੁਰ, ਬਬੀਤਾ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media