ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਬਸੰਤ ਗਰਗ ਨੇ ਅੱਜ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੇ ਦਫ਼ਤਰ ਵਿਚ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਗਰਗ ਨੇ ਇਸ ਮੌਕੇ ਦਰਬਾਰ ਸਾਹਿਬ ਦੇ ਬਾਹਰ ਸਾਰਾਗੜ੍ਹੀ ਪਾਰਕਿੰਗ ਨੇੜੇ ਚੱਲ ਰਹੇ ਸੁੰਦਰੀਕਰਨ ਦੇ ਕੰਮ, ਭਗਵਾਨ ਵਾਲਮੀਕਿ ਤੀਰਥ ਸਥਲ ਰਾਮਤੀਰਥ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸਰਕਟ ਹਾਊਸ, ਵੱਖ-ਵੱਖ ਕੌਰੀਡੋਰਾਂ ਅਤੇ ਬੀ. ਆਰ. ਟੀ. ਐਸ ਆਦਿ ਵਿਕਾਸ ਪ੍ਰਾਜੈਕਟਾਂ ਦੇ ਹੁਣ ਤੱਕ ਹੋਏ ਕੰਮਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਿਚ ਬਣ ਰਹੀਆਂ ਚਾਰ ਤੇ 6 ਮਾਰਗੀ ਸੜਕਾਂ, ਪੁਲਾਂ, ਸੀਵਰੇਜ, ਵਾਟਰ ਸਪਲਾਈ ਅਤੇ ਬਿਜਲੀ ਆਦਿ ਨਾਲ ਸਬੰਧਤ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਸਾਰੀ ਦੇ ਚੱਲ ਰਹੇ ਕੰਮਾਂ ਕਾਰਨ ਯਾਤਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਮਾਂ ਸੀਮਾ ਦੇ ਅੰਦਰ ਨੇਪਰੇ ਚਾੜ੍ਹਿਆ ਜਾਵੇ।ਇਸ ਤੋਂ ਬਾਅਦ ਉਨ੍ਹਾਂ ਸਾਰੇ ਪ੍ਰਾਜੈਕਟਾਂ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
Check Also
ਵਪਾਰੀਆਂ ਦੀਆਂ ਨਾਗਰਿਕ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ …
Punjab Post Daily Online Newspaper & Print Media