Sunday, February 22, 2026

ਸ਼੍ਰੋਮਣੀ ਕਮੇਟੀ ਸਮੁੱਚੇ ਖਾਲਸਾ ਪੰਥ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਦਾ ਯਤਨ ਕਰੇਗੀ – ਪ੍ਰੋ. ਬਡੂੰਗਰ

ppn1511201621ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਆਜ਼ਾਦ ਕਰਵਾ ਕੇ ਸੰਗਤੀ ਪ੍ਰਬੰਧ ਵਿੱਚ ਲਿਆਉਣ ਲਈ ਮਹਾਨ ਕੁਰਬਾਨੀਆਂ ਦੇ ਕੇ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 96ਵਾਂ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਅਨੰਦ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਖਾਲਸਾ ਪੰਥ ਤੇ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸਥਾਪਨਾ ਦਿਵਸ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀ ਕਾਇਮੀ ਵਾਸਤੇ ਸੈਂਕੜੇ ਸਿੱਖਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ, ਹਜ਼ਾਰਾਂ ਜੇਲ਼੍ਹਾਂ ਵਿੱਚ ਗਏ ਅਤੇ ਲੱਖਾਂ ਸਿੱਖ ਇਸ ਲਹਿਰ ਤੋਂ ਪ੍ਰਭਾਵਿਤ ਹੋਏ।ਇਸ ਦੇ ਬਾਵਜੂਦ ਸ਼ੋ੍ਰਮਣੀ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਅਤੇ ਮਾਣਮਤੀ ਸੰਸਥਾ ਹੈ।ਲਗਭਗ ਇਕ ਸਦੀ ਦੇ ਆਪਣੇ ਇਤਿਹਾਸ ਵਿੱਚ ਕਈ ਉਤਾਰ-ਚੜਾਅ ਦੇਖਦਿਆਂ ਇਸ ਨੇ ਆਪਣੇ ਕਾਰਜਾਂ ਦੁਆਰਾ ਆਪਣੀ ਸ਼ੋ੍ਰਮਣੀ ਸਥਿਤੀ ਨੂੰ ਬਰਕਰਾਰ ਰੱਖਿਆ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਸਿਰਮੌਰ ਸੰਸਥਾ ਨੇ ਦੇਸ਼ ਵਿੱਚ ਜਿੱਥੇ ਵੀ ਕਿਤੇ ਔਕੜ ਆਈ ਮੋਹਰੀ ਹੋ ਕੇ ਸਿੱਖ ਸਮੁਦਾਏ ਦੇ ਨਾਲ-ਨਾਲ ਹਰ ਜਾਤ ਤੇ ਹਰ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਸੰਸਥਾ ਸਮਾਜ ਦੀ ਨੇੜੇ ਹੋ ਕੇ ਸੇਵਾ ਕਰਦੀ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸਮੁੱਚੇ ਖਾਲਸਾ ਪੰਥ ਨੂੰ ਵਿਸ਼ਵਾਸ਼ ਦੁਆਇਆ ਜਾਂਦਾ ਹੈ ਕਿ ਉਨ੍ਹਾਂ ਦੀਆਂ ਉਮੀਦਾਂ ਤੇ ਪੂਰਾ ਉਤਰਨ ਦਾ ਯਤਨ ਕੀਤਾ ਜਾਵੇਗਾ।ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ, ਅਮਰਜੀਤ ਸਿੰਘ ਬੰਡਾਲਾ, ਅਮਰੀਕ ਸਿੰਘ ਵਿਛੋਆ ਤੇ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹਰਚਰਨ ਸਿੰਘ ਮੁੱਖ ਸਕੱਤਰ, ਦਿਲਜੀਤ ਸਿੰਘ ਬੇਦੀ, ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਬਲਵਿੰਦਰ ਸਿੰਘ ਜੌੜਾਸਿੰਘਾ, ਰਣਜੀਤ ਸਿੰਘ, ਕੇਵਲ ਸਿੰਘ ਤੇ ਬਿਜੈ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ, ਸਕੱਤਰ ਸਿੰਘ, ਹਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਤੇ ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਮਲਕੀਤ ਸਿੰਘ ਸਫ਼ਸੁਪ੍ਰਿੰਟੈਂਡੈਂਟ, ਹਰਜਿੰਦਰ ਸਿੰਘ, ਸੁਖਰਾਜ ਸਿੰਘ, ਲਖਬੀਰ ਸਿੰਘ ਤੇ ਲਖਵਿੰਦਰ ਸਿੰਘ ਬਦੋਵਾਲ ਵਧੀਕ ਮੈਨੇਜਰ, ਸਤਨਾਮ ਸਿੰਘ ਮਾਂਗਾਸਰਾਏ ਮੀਤ ਮੈਨੇਜਰ, ਕਰਮਬੀਰ ਸਿੰਘ, ਬਲਕਾਰ ਸਿੰਘ ਜੌੜਾ, ਬਲਵਿੰਦਰ ਸਿੰਘ ਖੈਰਾਬਾਦ, ਜਸਵਿੰਦਰ ਸਿੰਘ ਦੀਪ, ਨਿਰਵੈਲ ਸਿੰਘ ਤੇ ਮਨਜੀਤ ਸਿੰਘ ਇੰਚਾਰਜ, ਕੁਲਦੀਪ ਸਿੰਘ ਤੇੜਾ ਤੋਂ ਇਲਾਵਾ ਸ੍ਰੀ ਗੁਰੂ ਸਿੰਘ ਸਭਾ ਤੋਂ ਸੁਰਿੰਦਰ ਸਿੰਘ ਜਨਰਲ ਸਕੱਤਰ, ਨਰਿੰਦਰਪਾਲ ਸਿੰਘ ਸਕੱਤਰ ਤੇ ਅਜਾਇਬ ਸਿੰਘ ਦਖ਼ਤਰੀ ਸਕੱਤਰ, ਗੁਰੂ ਨਾਨਕ ਗੁਰਪੁਰਬ ਕਮੇਟੀ ਤੋਂ ਗੁਰਬਖਸ਼ ਸਿੰਘ ਬੇਦੀ, ਸ਼ਬਦ ਕੀਰਤਨ ਨਾਮ ਸਿਮਰਨ ਕਮੇਟੀ ਤੋਂ ਗੁਰਬਖਸ਼ ਸਿੰਘ ਬੱਗਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਫ਼ਕਰਮਚਾਰੀ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply