Tuesday, April 28, 2026

ਆਤਿਸ਼ਬਾਜ਼ੀ ਤੋਂ ਦੂਰ ਰਹਿ ਕੇ ਸਕੂਲੀ ਬੱਚਿਆਂ ਨੇ ਕੀਤੀ ਦੀਪਮਾਲਾ

ppn1611201605 ppn1611201606ਨਵੀਂ ਦਿੱਲੀ, 16 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਦੀਪਮਾਲਾ ਦਾ ਆਯੋਜਨ ਕੀਤਾ ਗਿਆ।ਸਕੂਲੀ ਬੱਚਿਆਂ ਵੱਲੋਂ ਇਸ ਮੌਕੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਸਾਖੀਆਂ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ ਗਿਆ। ਖਾਲਸਾਹੀ ਮਾਰਸ਼ਲ ਆਰਟ ਗੱਤਕੇ ਦੇ ਵੀ ਨੌਜਵਾਨਾਂ ਨੇ ਇਸ ਮੌਕੇ ਜੌਹਰ ਦਿਖਾਏ।
ਪ੍ਰਿੰਸੀਪਲ ਕੁਲਵਿੰਦਰ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਬੱਚਿਆਂ ਨਾਲ ਗੁਰੂ ਨਾਨਕ ਦੇਵ ਜੀ ਦੇ ਉਪਦੇਸਾਂ ਦੀ ਸਾਂਝ ਵੀ ਕੀਤੀ।ਸਕੂਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋ ਨੇ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਦੀ ਕੀਤੀ ਗਈ ਤਾਕੀਦ ਦਾ ਚੇਤਾ ਕਰਾਉਂਦੇ ਹੋਏ ਗੁਰੂ ਸਾਹਿਬ ਦੇ ਸਿਧਾਂਤ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ, ਵਰਗੇ ਸਮਾਜਿਕ ਕਲਿਆਣਤਾ ਦੇ ਉਪਦੇਸ ਦੇ ਪਿੱਛੇ ਦੀ ਭਾਵਨਾ ਦੀ ਜਾਣਕਾਰੀ ਦਿੱਤੀ।
ਅਰਦਾਸ ਉਪਰੰਤ ਕੜਾਹ ਪ੍ਰਸਾਦਿ ਦੀ ਦੇਗ ਵਰਤਾ ਕੇ ਪ੍ਰੋਗਰਾਮ ਦੀ ਸਮਾਪਤੀ ਹੋਈ।ਸਕੂਲ ਵਿੱਚ ਇਸ ਮੌਕੇ ਦੀਪਮਾਲਾ ਵਿਦਿਆਰਥੀਆਂ ਵੱਲੋਂ ਕਰਕੇ ਸੰਗਤਾਂ ਨੂੰ ਆਤਿਸ਼ਬਾਜ਼ੀ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ ਗਿਆ। ਸਕੂਲ ਦੇ ਸੀਨੀਅਰ ਵਾਇਸ ਚੇਅਰਮੈਨ ਸਤਪਾਲ ਸਿੰਘ ਚੰਨ, ਬਲਦੇਵ ਸਿੰਘ, ਮਨਮਿੰਦਰ ਸਿੰਘ ਅਤੇ ਮੈਨੇਜਰ ਰਵਿੰਦਰ ਸਿੰਘ ਨੇ ਵੀ ਇਸ ਮੌਕੇ ਹਾਜ਼ਰੀ ਭਰੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply