ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਭਾਰਤ ਦੇ ਹਰਮਨ ਪਿਆਰੇ ਨੇਤਾ, ਬੱਚਿਆਂ ਦੇ ਚਹੇਤੇ ਚਾਚਾ ਨਹਿਰੂ, ਸ੍ਰੀ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਜੇ.ਕੇ.ਸ਼ਿੰਗਾਰੀ ਦੀ ਅਗਵਾਈ ਵਿੱਚ ਇੱਕ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ ਗਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਪੰਡਤ ਨਹਿਰੂ ਦੀ ਸ਼ਖਸੀਅਤ ਅਤੇ ਭਾਰਤ ਦੀ ਆਜ਼ਾਦੀ ਵਿੱਚ ਉਹਨਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ।ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਅਮਰਪਾਲੀ ਨੇ ਵਿਦਿਆਰਥੀਆਂ ਨੂੰ ਨਹਿਰੂ ਦੇ ਸੁਪਨਿਆਂ ਦੇ ਭਾਰਤ ਨੂੰ ਸਾਕਾਰ ਰੂਪ ਦੇਣ ਲਈ ਮਿਹਨਤ ਅਤੇ ਲਗਨ ਨਾਲ ਡਟ ਕੇ ਕੰਮ ਕਰਨ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ।ਸਕੂਲ ਵਿਦਿਆਰਥੀਆਂ ਵੱਲੋਂ ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨ ਦਰਸ਼ਨ ਸੰਬੰਧੀ ਚਾਨਣਾ ਪਾਉਂਦੇ ਹੋਏ ਸੰਖੇਪ ਭਾਸ਼ਨ, ਦੇਸ਼ ਭਗਤੀ ਦੇ ਗੀਤ ਅਤੇ ਲੋਕ ਗੀਤ ਆਦਿ ਪੇਸ਼ ਕੀਤੇ ਗਏ।ਸਮਾਰੋਹ ਵਿੱਚ ਹਾਜ਼ਰ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਪੰਡਤ ਨਹਿਰੂ ਜੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਮਠਿਆਈ ਵੰਡੀ ਗਈ।ਸਮਾਗਮ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਜੇ.ਕੇ. ਸ਼ਿੰਗਾਰੀ, ਵਾਈਸ ਪ੍ਰਿੰਸੀਪਲ ਮੈਡਮ ਅਮਰਪਾਲੀ ਤੋਂ ਇਲਾਵਾ ਅਧਿਆਪਕਾਵਾਂ ਸ੍ਰੀਮਤੀ ਨਰਿੰਦਰ ਕੌਰ, ਪ੍ਰਵੀਨ ਕੁਮਾਰੀ, ਰਵਿੰਦਰ ਕੌਰ, ਰਾਜਬੀਰ ਕੌਰ, ਰਣਜੀਤ ਕੌਰ ਅਤੇ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media