Friday, September 4, 2026

ਖਾਲਸਾ ਅਕੈਡਮੀ ਮਹਿਤਾ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਚੌਂਕ ਮਹਿਤਾ, 16 ਨਵੰਬਰ (ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨੂੰ ਦਰਸਾਉਂਦੇ ਹੋਏ ਸ਼ਬਦਗਾਇਨ, ਭਾਸ਼ਣ ਅਤੇ ਕਵੀਸ਼ਰੀ ਪੇਸ਼ ਕੀਤੀ ਗਈ।ਇਸ ਵਿੱਚ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਹਰਜੀਤ ਕੌਰ (ਹੋਸਟਲ ਵਾਰਡਨ), ਗੁਰਦੀਪ ਸਿੰਘ (ਡੀ.ਪੀ), ਬਲਕਾਰ ਸਿੰਘ (ਹੋਸਟਲ ਵਾਰਡਨ), ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।ਇਸ ਮੌਕੇ ਤੇ ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ ਅਤੇ ਵਾਈਸ ਪ੍ਰਿੰ: ਹਰਜੋਤ ਸਿੰਘ ਨੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰਸਿੱਖੀ ਜੀਵਨ ਨਾਲ ਜੁੜਨ ਲਈ ਪ੍ਰੇਰਿਆ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply