Friday, November 22, 2024

ਪਾਣੀ ਦੇ ਮਸਲੇ ‘ਤੇ ਹਰ ਪੰਜਾਬ ਵਾਸੀ ਨਾਲ ਖੜ੍ਹੀ ਹੈ ਸ਼੍ਰੋਮਣੀ ਕਮੇਟੀ – ਪ੍ਰੋ. ਬਡੂੰਗਰ

kirpal-s-badungerਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ)- ਪੰਜਾਬ ਨਾਲ ਪਾਣੀਆਂ ਦੇ ਮਸਲੇ ‘ਤੇ ਕੋਈ ਧੱਕਾ ਸਹਿਣ ਨਹੀਂ ਹੋਵੇਗਾ ਤੇ ਸ਼੍ਰੋਮਣੀ ਕਮੇਟੀ ਪਾਣੀ ਦੇ ਮਸਲੇ ਤੇ ਹਰ ਪੰਜਾਬ ਵਾਸੀ ਨਾਲ ਖੜ੍ਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਦੇਸ਼ ਹੈ ਤੇ ਪਾਣੀ ਪੰਜਾਬ ਦੀ ਜਿੰਦ ਜਾਨ ਹੈ ਜਿਸ ਤੋਂ ਬਿਨਾ ਜੀਵਨ ਅਸੰਭਵ ਹੈ।ਪੰਜਾਬ ਦਾ ਪਾਣੀ ਹਰਗਿਜ਼ ਕਿਸੇ ਹੋਰ ਰਾਜ ਨੂੰ ਨਹੀਂ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਹ ਸਿਰਮੌਰ ਸੰਸਥਾ ਪਾਣੀ ਦੇ ਮੁੱਦੇ ਤੇ ਹਰ ਪੰਜਾਬ ਵਾਸੀ ਨਾਲ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀ ਗਈ ਅੰਤ੍ਰਿੰਗ ਕਮੇਟੀ ਨੇ ਵੀ ਇਹ ਮਤਾ ਪਾਸ ਕੀਤਾ ਹੈ ਕਿ ਜੇਕਰ ਪੰਜਾਬ ਨਾਲ ਪਾਣੀਆਂ ਦੇ ਮਸਲੇ ਤੇ ਕੋਈ ਧੱਕਾ ਹੁੰਦਾ ਹੈ ਤਾਂ ਇਸ ਬਾਬਤ ਪੂਰੀ ਵਾਹ ਲਗਾਈ ਜਾਵੇਗੀ।ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਵਰਗੇ ਰਿਪੇਰੀਅਨ ਸੂਬੇ ਕੋਲੋਂ ਪਾਣੀ ਖੋਹ ਕੇ ਹਰਿਆਣਾ ਵਰਗੇ ਗੈਰ-ਰਿਪੇਰੀਅਨ ਸੂਬੇ ਨੂੰ ਪਾਣੀ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨਾਲ ਅੱਜ ਹੀ ਨਹੀਂ ਸ਼ੁਰੂ ਤੋਂ ਹੀ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਆ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਜਾੜ ਕੇ ਕਿਸੇ ਹੋਰ ਸੂਬੇ ਨੂੰ ਆਬਾਦ ਕਰਨਾ ਸਰਾਸਰ ਨਾਇਨਸਾਫ਼ੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਹਾਸਿਲ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਸੰਘਰਸ਼ ਕਰਨ ਦੀ ਜ਼ਰੂਰਤ ਪਈ ਤਾਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਧਰਤੀ ਤੇ ਪਾਣੀ ਦਾ ਪੱਧਰ ਬਹੁਤ ਹੇਠਾਂ ਜਾ ਚੁੱਕਾ ਹੈ, ਜੇ ਪਾਣੀ ਨਾ ਰਿਹਾ ਤਾਂ ਮਨੁੱਖ ਦੀ ਹੋਂਦ ਹਸਤੀ ਖਤਮ ਹੋ ਜਾਵੇਗੀ।ਇਸ ਲਈ ਪੰਜਾਬ ਨੂੰ ਦੇਸ਼ ਦੇ ਸੰਵਿਧਾਨ ਤੇ ਕਾਨੂੰਨ ਅਨੁਸਾਰ ਇਨਸਾਫ਼ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਪਾਣੀ ਦੇ ਮਸਲੇ ਨਾਲ ਹਰ ਪੰਜਾਬ ਵਾਸੀ ਦੀ ਜ਼ਿੰਦਗੀ ਜੁੜੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਾਲਾਤ ਅਨੁਸਾਰ ਪੰਜਾਬੀ ਭਾਈਚਾਰੇ ਨੂੰ ਹਰ ਸੰਭਵ ਸਹਿਯੋਗ ਕਰੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply