Monday, October 12, 2026

ਵਿਦਿਆਰਥੀਆਂ ਨੇ ਕੀਤਾ ਪੰਜਾਬ ਸਕੂਲ ਖੇਡਾਂ ਵਿਚ ਵਧੀਆ ਪ੍ਰਦਰਸ਼ਨ

ppn1711201606
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ)- ਬੀਤੇ ਦਿਨੀਂ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਚ 62ਵੀ ਪੰਜਾਬ ਸਕੂਲ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਵੱਖ ਵੱਖ ਜ਼ਿਲ੍ਹਿਆਂ ਤੋਂ 300 ਖਿਡਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਖੇਡਾਂ ਵਿਚ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗਾਡਵਿਨ ਪਬਲਿਕ ਸਕੂਲ ਫਾਜ਼ਿਲਕਾ ਦੇ 9 ਖਿਡਾਰੀਆਂ ਨੇ ਹਿੱਸਾ ਲਿਆ ਅਤੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦੇ ਹੌਏ ਤਿੰਨ ਕਾਂਸੇ ਅਤੇ ਇੱਕ ਸਿਲਵਰ ਮੈਡਲ ਪ੍ਰਾਪਤ ਕੀਤਾ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਲਖਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਸਕੂਲ ਦੀ ਅਨਾਮਿਕਾ ਰਾਣੀ, ਅਰਸ਼ਦੀਪ ਕੌਰ ਅਤੇ ਯੋਗੇਸ਼ ਨੇ ਕਾਂਸੇ ਦਾ ਮੈਡਲ ਅਤੇ ਦਵਿੰਦਰ ਪਾਲ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ।
ਇਸ ਮੌਕੇ ਸਕੂਲ ਦੇ ਚੇਅਰਮੈਨ ਜਗਜੀਤ ਸਿੰਘ ਬਰਾੜ ਅਤੇ ਪ੍ਰਿੰਸੀਪਲ ਲਖਵਿੰਦਰ ਕੌਰ ਬਰਾੜ ਨੈ ਕੋਚ ਮੋਹਿਤ ਕੁਮਾਰ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਕੋਚ ਮੋਹਿਤ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਨਵਾਂ ਸ਼ਹਿਰ ਜ਼ਿਲ੍ਹੇ ਵਿਚ ਹੋਣ ਜਾ ਰਹੀ 19ਵੀਂ ਜੂਨੀਅਰ ਪੰਜਾਬ ਰਾਜ ਚੈਂਪਿਅਨਸ਼ਿਪ ਵਿਚ ਵੀ ਜ਼ਿਲ੍ਹਾ ਫਾਜ਼ਿਲਕਾ ਵੱੋਂ ਗੋਡਵਿਨ ਪਬਲਿਕ ਸਕੂਲ ਦੇ ਚੁਣੇ ਹੋਏ ਖਿਡਾਰੀ ਹਿੱਸਾ ਲੈਣਗੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply