
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ)- ਜਿਲ੍ਹੇ ਦੇ ਪਿੰਡ ਚੁਵਾੜਿਆ ਵਾਲੀ ਵਿਚ ਸਥਿਤ ਨੈਸ਼ਨਲ ਡਿਗਰੀ ਕਾਲਜ ਵਿਚ ਸਰਬੱਤ ਦੇ ਭਲੇ ਲਈ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਮੈਨੇਜ਼ਮੈਂਟ ਆਹੁਦੇਦਾਰ, ਮੈਂਬਰ, ਅਧਿਆਪਕ, ਵਿਦਿਆਰਥੀ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਹੋਏ।ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਰੁਪੇਸ਼ ਸ਼ਰਮਾ ਨੇ ਦੱਸਿਆ ਕਿ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਲਏ ਫੈਸਲੇ ਅਨੁਸਾਰ ਕਾਲਜ ਵਿਚ ਮੰਗਲਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਰਖਵਾਇਆ ਗਿਆ ਸੀ। ਜਿਸ ਦਾ ਅੱਜ ਸਵੇਰੇ 11 ਵਜੇ ਭੋਗ ਪਾਇਆ ਗਿਆ। ਜਿਸ ਵਿਚ ਰਾਗੀ ਸਿੰਘਾਂ ਨੇ ਕੀਰਤਨ ਕੀਤਾ, ਉਪਰੰਤ ਅਰਦਾਸ ਹੋਈ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਗੁਲਸ਼ਨ ਮਹਿਰੋਕ, ਕਸ਼ਮੀਰ ਸਿੰਘ ਭੁੱਲਰ, ਕੈਪਟਨ ਸਿੰਘ ਨੇ ਸਮੂਹ ਵਿਦਿਆਰਥੀਆਂ ਦੇ ਉਜ਼ਵਲ ਭਵਿੱਖ ਦੀ ਕਾਮਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਅੰਤ ਵਿਚ ਸਮੂਹ ਸੰਗਤਾਂ ਨੂੰ ਲੰਗਰ ਛਕਾਇਆ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media