ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਕੀਤੇ ਗਏ ਮਹੱਤਵਪੂਰਨ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੂੰ ਸੂਬੇ ਭਰ ਵਿਚੋਂ ਸਰਬੋਤਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਲਾਨਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ ਅੰਮ੍ਰਿਤਸਰ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ੍ਰੀਮਤੀ ਗਿਰੀਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਇਕ ਸਾਲ ਦੇ ਅਰਸੇ ਦੌਰਾਨ ਅਨੇਕਾਂ ਜਾਗਰੂਕਤਾ ਕੈਂਪ ਲਗਾਉਣ ਤੋਂ ਇਲਾਵਾ ਕੁੱਲ 1158 ਲੋਕਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਗਈ ਅਤੇ ਫਰੰਟ ਆਫਿਸ ਦੁਆਰਾ 1200 ਵਿਅਕਤੀਆਂ ਨੇ ਕਾਨੂੰਨੀ ਸਲਾਹ ਨਾਂਲ ਲਾਭ ਲਿਆ। ਇਸ ਤੋਂ ਇਲਾਵਾ ਬੇਟੀ ਬਚਾਓ ਬੇਟੀ ਪੜ੍ਹਾਈ, ਨਸ਼ਿਆਂ ਅਤੇ ਘਰੇਲੂ ਹਿੰਸਾ ਪ੍ਰਤੀ ਜਾਗਰੂਕਤਾ ਕੈਂਪ/ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਜੇਲ੍ਹ ਵਿਚ ਕੈਦੀਆਂ ਨੂੰ ਡਾਕਟਰੀ ਸਹੂਲਤਾਂ ਲਈ ਮੈਡੀਕਲ ਕੈਂਪ ਵੀ ਲਗਾਏ ਗਏ। ਗ਼ਰੀਬਾਂ ਤੇ ਵਿਧਵਾਵਾਂ ਦੀਆਂ ਪੈਨਸ਼ਨਾਂ, ਆਧਾਰ ਕਾਰਡ ਬਣਵਾਏ ਅਤੇ ਗੈਸ ਸਿਲੰਡਰਾਂ ਦੇ ਕੁਨੈਕਸ਼ਨ ਵੀ ਚਾਲੂ ਕਰਵਾਏ ਗਏ।ਪਿੰਗਲਵਾੜੇ ਦੇ ਮਰੀਜ਼ਾਂ ਦੇ ਆਧਾਰ ਕਾਰਡ ਅਤੇ ਪੈਨਸ਼ਨਾਂ ਵੀ ਚਾਲੂ ਕਰਵਾਈਆਂ ਗਈਆਂ।ਲੇਬਰ/ਮਜ਼ਦੂਰਾਂ ਲਈ ਜਾਗਰੂਕਤਾ ਕੈਂਪ ਲਗਵਾਏ ਗਏ।
ਪੈਰਾ ਲੀਗਲ ਵਲੰਟੀਅਰਾਂ ਦੀਆਂ ਡਿਊਟੀਆਂ ਲਗਾ ਕੇ ਲੇਬਰ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਲੇਬਰ ਸਕੀਮਾਂ ਦਾ ਫਾਇਦਾ ਲੈਣ ਲਈ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਫਾਰਮ ਭਰਵਾ ਕੇ ਰਜਿਸਟਰਡ ਕਾਰਡ ਬਣਵਾਏ ਗਏ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਸਕਣ।27 ਜਬਰ ਜਿਨਾਹ ਕੇਸਾਂ ਵਿਚ ਪੀੜ੍ਹਤਾਂ ਨੂੰ ਕੁੱਲ 13,50,000/- ਰੁਪਏ ਅਤੇ ਇਕ ਐਸਿਡ ਅਟੈਕ ਪੀੜ੍ਹਤ ਨੂੰ 25000 ਦੇ ਅਵਾਰਡ ਕੀਤੇ ਗਏ।ਇਸ ਤੋਂ ਇਲਾਵਾ ਹੈਰੀਟੇਜ ਮੇਲਾ ਅਤੇ ਪਾਈਟੈਕਸ ਵਿਚ ਜਾਗਰੂਕਤਾ ਲਈ ਕੈਂਪ ਲਗਾਏ ਗਏ।ਦਿਮਾਗੀ ਤੌਰ ‘ਤੇ ਬਿਮਾਰ ਔਰਤਾਂ ਅਤੇ ਬੱਚਿਆਂ ਨੂੰ ਰਿਸੈਪਸ਼ਨ ਆਰਡਰ ਲੈ ਕੇ ਮਾਨਸਿਕ ਰੋਗਾਂ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਕੁੱਲ 435026946 ਰੁਪਏ ਦੀ ਰਕਮ ਅਵਾਰਡ ਕੀਤੀ ਗਈ।ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ ਵਿਚ 489 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 14580632 ਰੁਪਏ ਦੀ ਰਕਮ ਅਵਾਰਡ ਕੀਤੀ ਗਈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media