ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ)- ਪੰਜਾਬ ਸਰਕਾਰ ਵੱਲੋਂ ਰਾਮ ਤੀਰਥ ਵਿਖੇ ਬਣਾਈ ਗਈ ਕਰੁਣਾਸਾਗਰ ਭਗਵਾਨ ਵਾਲਮੀਕਿ ਜੀ ਦੀ ਵਿਸ਼ਵ ਪੱਧਰੀ ਯਾਦਗਾਰ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ 200 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਵਿਲੱਖਣ ਯਾਦਗਾਰ ਦੇ ਰਾਜ ਪੱਧਰੀ ਸਮਾਗਮ ਦੌਰਾਨ ਦੇਸ਼-ਵਿਦੇਸ਼ ਵਿਚੋਂ ਇਕ ਲੱਖ ਦੇ ਕਰੀਬ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਸ੍ਰੀ ਗਰਗ ਨੇ ਦੱਸਿਆ ਕਿ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ 17
ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿਚ ਸਵਾਗਤ, ਸਟੇਜ ਤੇ ਪੰਡਾਲ, ਸਜਾਵਟ ਤੇ ਸਿਟਿੰਗ ਪ੍ਰਬੰਧ, ਕੰਟਰੋਲ ਰੂਮ ਤੇ ਸਾਈਟ, ਟ੍ਰੈਫਿਕ ਤੇ ਸੁਰੱਖਿਆ, ਟ੍ਰਾਂਸਪੋਰਟ, ਬੈਰੀਕੇਡਿੰਗ ਤੇ ਲੋਜਿੰਗ, ਪ੍ਰੈੱਸ ਤੇ ਪਬਲੀਸਿਟੀ, ਮੈਡੀਕਲ, ਨਿਰੰਤਰ ਬਿਜਲੀ ਸਪਲਾਈ, ਸੈਨੀਟੇਸ਼ਨ, ਲੰਗਰ, ਸਿਟਿੰਗ ਪ੍ਰਬੰਧ ਤੇ ਜਲ, ਸਫ਼ਾਈ, ਸੈਰੇਮਨੀ, ਵਿੱਤ ਅਤੇ ਪ੍ਰੋਟੋਕਾਲ ਆਦਿ ਕਮੇਟੀਆਂ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿਚ ਸੈਂਕੜੇ ਅਧਿਕਾਰੀ ਸ਼ਾਮਿਲ ਹਨ, ਜਿਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਡਿਊਟੀਆਂ ਸੌਂਪੀਆਂ ਗਈਆਂ ਹਨ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੌਂਪੀਆਂ ਗਈਆਂ ਡਿਊਟੀਆਂ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਤਜਿੰਦਰ ਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਐਸ.ਪੀ (ਐਚ) ਜਗਜੀਤ ਸਿੰਘ ਸਰੋਆ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media