ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉੱਘੇ ਗਾਇਕ ਗੁਰਦਾਸ ਮਾਨ ਦੀ ਮਾਤਾ ਤੇਜ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮਾਂ ਨੂੰ ਪ੍ਰਮਾਤਮਾ ਦਾ ਦਰਜਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੁੱਤਰ ਲਈ ਮਾਂ ਦਾ ਵਿਛੋੜਾ ਬਹੁਤ ਦੁਖਦਾਈ ਹੁੰਦਾ ਹੈ ਜੋ ਬਚਪਨ ਤੋਂ ਲੈ ਕੇ ਜਵਾਨੀ ਤੀਕ ਉਸ ਦੀ ਦੇਖਭਾਲ ਵਿੱਚ ਆਪਣਾ ਸਾਰਾ ਜੀਵਨ ਲਗਾ ਦਿੰਦੀ ਹੈ।ਉਨ੍ਹਾਂ ਕਿਹਾ ਕਿ ਮਾਤਾ ਤੇਜ ਕੌਰ ਦੇ ਅਕਾਲ ਚਲਾਣੇ ਨਾਲ ਪ੍ਰੀਵਾਰ ਨੂੰ ਨਾ ਪੂਰਿਆ ਜਾਣਾ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਮਾਤਾ ਤੇਜ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media