ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਬੱਤ ਦਾ ਭਲਾ ਸੇਵਾ ਦਲ ਦੇ ਸਰਪ੍ਰਸਤ ਸੰਤ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਦੇ ਪਿਤਾ ਸ. ਸੁੱਚਾ ਸਿੰਘ ਢਿਲੋਂ ਦੇ ਅਚਾਨਕ ਅਕਾਲ ਚਲਾਣੇ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਸੁੱਚਾ ਸਿੰਘ ਧਾਰਮਿਕ ਬਿਰਤੀ ਵਾਲੇ ਵਿਅਕਤੀ ਸਨ ਜਿਨ੍ਹਾਂ ਗੁਰੂ ਨਾਲ ਲਾਈ ਆਪਣੀ ਪ੍ਰੀਤ ਨੂੰ ਆਖਰੀ ਸੁਆਸਾਂ ਤੀਕ ਨਿਭਾਇਆ।ਉਨ੍ਹਾਂ ਕਿਹਾ ਕਿ ਸ. ਸੁੱਚਾ ਸਿੰਘ ਦੇ ਅਕਾਲ ਚਲਾਣੇ ਨਾਲ ਪ੍ਰੀਵਾਰ ਤੇ ਸਮਾਜ ਨੂੰ ਨਾ ਪੂਰਿਆ ਜਾਣਾ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਸ. ਸੁੱਚਾ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media