ਜੰਡਿਆਲਾ ਗੁਰੂ, 1 ਜੂਨ (ਹਰਿੰਦਰਪਾਲ ਸਿੰਘ)- ਪੰਜਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ।ਸਵੇਰੇ 10 ਵਜੇ ਰੱਖੇ ਹੋਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਭਾਈ ਹਰੀ ਸਿੰਘ ਸ਼ਿਮਲਾ ਵਾਲੇ ਮੁੱਖ ਹੈੱਡ ਗ੍ਰੰਥੀ ਗੁ: ਸਿੰਘ ਸਭਾ ਨੇ ਸ਼ਬਦ ਕੀਰਤਨ ਰਾਹੀਂ ਸਮਾਗਮ ਦੀ ਆਰੰਭਤਾ ਕੀਤੀ।ਬੀਬੀ ਹਰਸਿਮਰਨ ਕੋਰ ਖਾਲਸਾ ਮੇਰਠ ਵਾਲੇ ਨੇ ਵੀ ਸੁਰੀਲੀ ਆਵਾਜ਼ ਵਿਚ ਗਾਏ ਸ਼ਬਦਾਂ ਰਾਹੀ ਸੰਗਤ ਨੂੰ ਨਿਹਾਲ ਕੀਤਾ।ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਤਬੀਅਤ ਠੀਕ ਨਾ ਹੋਣ ਦੇ ਬਾਵਜੂਦ ਵੀ ਸੰਗਤਾ ਦੇ ਪਿਆਰ ਨੂੰ ਮੁੱਖ ਰੱਖਦੇ ਹੋਏ ਕਥਾ ਰਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਉਪੱਰ ਚਾਨਣਾ ਪਾਇਆ।ਭਾਈ ਦੀਪ ਸਿੰਘ ਮਲਹੋਤਰਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਵਲੋਂ ਆਈਆਂ ਹੋਈਆਂ ਸੰਗਤਾ ਦਾ ਧੰਨਵਾਦ ਕਰਦੇ ਹੋਏ ਅਰਦਾਸ ਕਰਕੇ ਸਮਾਗਮ ਦੀ ਸਮਾਪਤੀ ਕੀਤੀ।ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਚਲਦੇ ਰਹੇ।ਸਮਾਗਮ ਵਿਚ ਮੁੱਖ ਤੋਰ ਤੇ ਸ੍ਰ: ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ, ਐਡਵੋਕੇਟ ਅਮਰੀਕ ਸਿੰਘ, ਰਣਧੀਰ ਸਿੰਘ ਮਲਹੋਤਰਾ, ਬਿਕਰਮ ਸਿੰਘ ਐਡਵੋਕੇਟ, ਡਾ: ਹਰਜਿੰਦਰ ਸਿੰਘ, ਗੁਰਦਿਆਲ ਸਿੰਘ, ਬਲਕਾਰ ਸਿੰਘ ਲੱਖਪਤੀ, ਪ੍ਰਤਾਪ ਸਿੰਘ, ਵੀਰ ਸਿੰਘ ਮਲਹੋਤਰਾ, ਤਰਲੋਚਨ ਸਿੰਘ ਆਦਿ ਹਾਜ਼ਿਰ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …