Saturday, July 25, 2026

ਕਿਸਾਨਾਂ ਨੇ ਨੋਟਬੰਦੀ ਅਤੇ ਪਾਣੀਆਂ ਦੇ ਮੁੱਦੇ ‘ਚ ਕੇਂਦਰ ਤੇ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ

ppn1811201608
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ)  ਮੋਦੀ ਸਰਕਾਰ ਵਲੋਂ 500 ਤੇ 1000 ਰੁਪਏ ਦੇ ਨੋਟਾਂ ‘ਤੇ ਲਾਈ ਗਈ ਪਾਬੰਦੀ ਅਤੇ ਐਸ.ਵਾਈ.ਐਲ ਮਾਮਲੇ ‘ਚ ਸੁਪਰੀਮ ਕੋਰਟ ਦੇ ਹਰਿਆਣਾ ਦੇ ਹੱਕ ਵਿੱਚ ਆਏ ਫੈਸਲੇ ਦੇ ਖਿਲਾਫ ਕਿਸਾਨ ਸੰਘਰਸ਼ ਕਮੇਟੀ ਪੰਜਾਬ ਚੱਬਾ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਰੋਸ ਪ੍ਰਦਰਸ਼ਨ ਦੌਰਾਨ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਦੇ ਪੁੱਤਲੇ ਵੀ ਫੂਕੇ।
ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ ਬਣਦਾ ਹੈ, ਲੇਕਿਨ ਜਿਥੇ ਕੇਂਦਰ ਦੀ ਮੋਦੀ ਸਰਕਾਰ ਹਰਿਆਣਾ ਸਰਕਾਰ ਦਾ ਪੱਖ ਪੂਰ ਰਹੀ ਹੈ, ਉਥੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਇਸ ਮੁੱਦੇ ‘ਤੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ।ਨੋਟਬੰਦੀ ਸਬੰਧੀ ਕਿਸਾਨ ਆਗੂਆਂ ਕਿਹਾ ਕਿ ਇਹ ਫੈਸਲਾ ਬਗੈਰ ਕਿਸੇ ਤਿਆਰੀ ਤੋਂ ਕੀਤਾ ਗਿਆ ਹੈ, ਜਿਸ ਨਾਲ ਆਮ ਜਨਤਾ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਬਹੁਤ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸੇ ਦੌਰਾਨ ਧਰਨੇ ਤੋਂ ਨ ਬਾਅਦ ਚੱਬਾ ਵਿਖੇ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ 12 ਦਸੰਬਰ ਨੂੰ ਜਿਲ੍ਹਾ ਤਰਨਤਾਰਨ ਦੇ ਡੀ.ਸੀ ਦਫ਼ਤਰ ਵਿਖੇ ਲਗਾਏ ਜਾ ਰਹੇ ਕਿਸਾਨਾਂ ਤੇ ਮਜ਼ਦੂਰਾਂ ਦੇ ਪੱਕੇ ਮੋਰਚੇ ਦੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ।ਕਿਸਾਨ ਆਗੂਆਂ ਨੇ ਪੰਧੇਰ ਤੇ ਚੱਬਾ ਨੇ ਦੱਸਿਆ ਕਿ ਸਾਰੀਆਂ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਕਰਨ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮਾਫ਼ ਕਰਨ, ਕੌਮਾਂਤਰੀ ਕਾਨੂੰਨ ਮੁਤਾਬਿਕ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਕਾਨੂੰਨ ਦੀ ਰੌਸ਼ਨੀ ਵਿੱਚ ਹੱਲ ਕੀਤੇ ਜਾਣ ਸਬੰਧੀ ਉਨਾਂ ਦੀਆਂ ਜਾਇਜ਼ ਮੰਗਾਂ ਸਰਕਾਰ ਨਜ਼ਰਅੰਦਾਜ਼ ਕਰ ਰਹੀ ਹੈ।ਉਨਾਂ ਮੰਗ ਕੀਤੀ ਕਿ ਅਬਾਦਕਾਰਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ ਅਤੇ 4 ਨਵੰਬਰ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੇ ਫੈਸਲੇ ਤੁਰੰਤ ਲਾਗੂ ਕੀਤੇ ਜਾਣ । ਇਸ ਮੌਕੇ ਲਖਵਿੰਦਰ ਸਿੰਘ ਵਰਿਆਮ, ਗੁਰਦੇਵ ਸਿੰਘ ਵਰਪਾਲ, ਰਣਜੀਤ ਸਿੰਘ ਕਲੇਰਬਾਲਾ, ਨਿਸ਼ਾਨ ਸਿੰਘ, ਕੁਲਵੰਤ ਸਿੰਘ ਕੱਕੜ, ਪ੍ਰੇਮ ਸਿੰਘ ਟੋਡੀਵਿੰਡ, ਸੁਰਜੀਤ ਸਿੰਘ ਭਿੰਡੀਆਂ, ਸਵਿੰਦਰ ਸਿੰਘ ਰੂਪੋਵਾਲੀ, ਗੁਰਦੇਵ ਸਿੰਘ ਗੱਗੋਮਾਹਲ, ਕਰਮ ਸਿੰਘ ਕਨੈਡੀਅਨ, ਬੀਬੀ ਜਗੀਰ ਕੌਰ, ਕੁਲਦੀਪ ਸਿੰਘ ਬਾਸਰਕੇ, ਦਵਿੰਦਰ ਸਿੰਘ ਬਾਸਰਕੇ, ਪਿਆਰ ਸਿੰਘ ਪੰਡੋਰੀ, ਬਲਵਿੰਦਰ ਸਿੰਘ ਸੈਦੋਕੇ, ਗੁਰਲਾਲ ਸਿੰਘ ਸ਼ਾਹ, ਗੁਰਦੇਵ ਸਿੰਘ ਜੇਠੂਨੰਗਲ, ਗੁਰਮੀਤ ਸਿੰਘ ਚੱਬਾ, ਦਵਿੰਦਰ ਸਿੰਘ ਖਤਰਾਏ, ਹਰਜਿੰਦਰ ਸਿੰਘ ਕੁਰਾਲੀਆਂ ਟੇਕ ਸਿੰਘ ਝੰਡਾ, ਚਰਨ ਸਿੰਘ ਕਲੇਰਘੁਮਾਣ, ਅਮਰੀਕ ਸਿੰਘ ਭੋਏਵਾਲ ਆਦਿ ਹਾਜਰ ਸਨ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply