ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਕਰਾਟੈ ਟ੍ਰੇਨਿੰਗ ਸ਼ੁਰੂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਮੁਤਾਬਕ 9ਵੀਂ ਅਤੇ 10ਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਦੀ ਆਤਮ ਸੁਰੱਖਿਆ ਦੇ ਲਈ ਕਰਾਟੇ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਬਲੈਕ ਬੈਲਟ ਧਾਰਕ ਕੋਚ ਗੁਰਵਿੰਦਰ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ।ਇਸ ਪ੍ਰੋਜੈਕਟ ਦੇ ਇੰਚਾਰਜ਼ ਅੰਜਨਾ ਸੇਠੀ ਹਨ।
ਇਸ ਪ੍ਰੋਜੈਕਟ ਦੇ ਲਈ ਸਰਕਾਰ ਵੱਲੋਂ ਪ੍ਰਤੀ ਸਕੂਲ 2000 ਰੁਪਏ ਦੀ ਰਕਮ ਦਿੱਤੀ ਗਈ ਹੈ।ਇਹ ਟ੍ਰਨਿੰਗ ਕੰਮਕਾਜ਼ ਵਾਲੇ ਕੁਲ 40 ਦਿਨਾਂ ਤੱਕ ਚਲੇਗੀ ਜਿਸਦੇ ਲਈ ਕੋਚ ਨੂੰ 6000 ਰੁਪਏ ਮਿਹਨਤਾਨਾ ਦਿੱਤਾ ਜਾਵੇਗਾ।ਟ੍ਰੇਨਿੰਗ ਦੇ ਆਖ਼ਰੀ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ 800 ਰੁਪਏ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ 500 ਰੁਪਏ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ 300 ਰੁਪਏ ਨਗਦ ਇਨਾਮ ਅਤੇ ਹਰ ਜੇਤੂ ਵਿਦਿਆਰਥਣ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਬਾਕੀ ਪੈਸਿਆਂ ਨਾਲ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਜਾਵੇਗੀ।ਸਕੂਲ ਮੁੱਖੀ ਨੇ ਪੰਜਾਬ ਸਰਕਾਰ ਦੇ ਇਸ ਕੰਮ ਨੂੰ ਸ਼ਲਾਘਾਯੋਗ ਕਦਮ ਦੱਸਿਆ ਅਤੇ ਕਿਹਾ ਕਿ ਇਸ ਟ੍ਰੇਨਿੰਗ ਨਾਲ ਲੜਕੀਆਂ ਵਿਚ ਆਤਮ ਸੁਰੱਖਿਆ ਦੀ ਭਾਵਨਾ ਪੈਦਾ ਹੋਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media