ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ)-ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਨੋਜ਼ਵਾਨਾਂ ਨੂੰ ਸਮਾਜਿਕ ਕੰਮਾਂ ਨਾਲ ਜੋੜਨ ਲਈ ਅੱਜ ਜ਼ਿਲ੍ਹੇ ਦੇ ਪਿੰਡ ਜੰਡ ਵਾਲਾ ਖਰਤਾ ਵਿਚ ਇਕਾਈ ਦਾ ਗਠਨ ਕੀਤਾ ਗਿਆ ਅਤੇ ਪਿੰਡ ਵਾਸੀ ਗੁਰਵੀਰ ਸਿੰਘ ਨੂੰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰੈਸ ਸਕੱਤਰ ਵਿਨੈ ਪਰਵਾਨਾ ਅਤੇ ਯੂਥ ਬਲਾਕ ਪ੍ਰਧਾਨ ਅਸ਼ਵਨੀ ਵਾਲਮੀਕੀ ਨੇ ਨਵੇਂ ਨਿਯੁਕਤ ਪ੍ਰਧਾਨ ਗੁਰਵੀਰ ਸਿੰਘ ਨੂੰ ਸਰਵਸੰਮਤੀ ਨਾਲ ਨਿਯੁਕਤੀ ਪੱਤਰ ਸੋਂਪਿਆ।
ਸੰਬੋਧਤ ਕਰਦੇ ਹੋਏ ਸਕੱਤਰ ਰਵੀ ਪ੍ਰਜਾਪਤ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਵੱਡੀ ਗਿਣਤੀ ਵਿਚ ਨੋਜ਼ਵਾਨ ਪੀੜ੍ਹੀ ਸਮਾਜਿਕ ਬੁਰਾਈਆਂ ਦੇ ਖਿਲਾਫ਼ ਅੱਗੇ ਆ ਰਹੀ ਹੈ। ਉਸ ਨੇ ਕਿਹਾ ਕਿ ਸੰਸਥਾ ਦਾ ਮੰਤਵ ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਨੂੰ ਸਹੀ ਰਸਤਾ ਵਿਖਾਉਣਾ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media