Friday, October 2, 2026

ਖਾਲਸਾ ਕਾਲਜ ਸੀ: ਸੈ: ਸਕੂਲ ਬਣਿਆ ਅੰਤਰ ਖਾਲਸਾ ਕਾਲਜ ਸਕੂਲ ਖੇਡਾਂ ਵਿੱਚ ਚੈਂਪੀਅਨ

ppn1911201614ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਉੱਚ ਮੁਕਾਮ ਰਹੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ‘ਦੂਜੀਆਂ ਅੰਤਰ ਖਾਲਸਾ ਕਾਲਜ ਸਕੂਲ ਖੇਡਾਂ’ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨਾਂ ਵਿੱਚ ਪ੍ਰਿੰਸੀਪਲ ਸ: ਨਿਰਮਲ ਸਿੰਘ ਭੰਗੂ ਦੀ ਸਰਪ੍ਰਸਤੀ ਹੇਠ ਕਰਵਾਈਆਂ ਗਈਆਂ। ਜਿਸ ਵਿੱਚ ਸ: ਛੀਨਾ ਦੀ ਧਰਮ ਪਤਨੀ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਕਤ ਮੁਕਾਬਲਿਆਂ ਵਿੱਚ ਮੈਨੇਜ਼ਮੈਂਟ ਅਧੀਨ ਚਲ ਰਹੇ ਸਕੂਲਾਂ ਵਿੱਚ ਪੜ੍ਹਦੇ ਕਰੀਬ 500 ਵਿਦਿਆਰਥੀਆਂ ਨੇ ਹਿੱਸਾ ਲੈਦਿਆਂ ਆਪਣੀਆਂ ਖੇਡਾਂ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਪ੍ਰਿੰ: ਸ: ਭੰਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਇੰਚਾਰਜ ਸ: ਰਣਕੀਰਤ ਸਿੰਘ ਸੰਧੂ ਦੀ ਦੇਖ-ਰੇਖ ਹੇਠ ਉਕਤ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਰੱਸਾਕੱਸੀ, ਐਥਲੈਟਿਕਸ, ਫੁੱਟਬਾਲ ਅਤੇ ਵਾਲੀਬਾਲ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਓਵਰਆਲ ਆਪਣੀ ਸਰਦਾਰੀ ਬਰਕਰਾਰ ਰੱਖੀ। ਜਦ ਕਿ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੀਆਂ ਲੜਕੀਆਂ ਨੇ ਰੱਸਾਕੱਸੀ ਵਿੱਚ ਪਹਿਲਾ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦੀਆਂ ਲੜਕੀਆਂ ਨੇ ਵਾਲੀਬਾਲ ਵਿੱਚ ਪਹਿਲਾ ਸਥਾਨ ਅਤੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਲੜਕੀਆਂ ਨੇ ਐਥਲੈਟਿਕਸ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਦੇ ਨਿਸ਼ਾਨ ‘ਤੇ ਮਾਅਰਕਾ ਲਗਾਇਆ।
ਇਸ ਮੌਕੇ ਸ੍ਰੀਮਤੀ ਛੀਨਾ ਨੇ ਜੇਤੂ ਆਏ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਟਰਾਫੀਆਂ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਅਤੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਅੱਜ ਇਸ ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਪ੍ਰਿੰ: ਡਾ. ਸਰਵਜੀਤ ਕੌਰ ਬਰਾੜ, ਪ੍ਰਿੰ: ਸ੍ਰੀਮਤੀ ਤਜਿੰਦਰ ਕੌਰ ਬਿੰਦਰਾ, ਪ੍ਰਿੰ: ਦਵਿੰਦਰ ਕੌਰ ਸੰਧੂ, ਪ੍ਰਿੰ: ਗੁਰਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦਾ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply