Friday, October 2, 2026

ਸੁਖਚੈਨ ਸਿੰਘ ਸ੍ਰੋਮਣੀ ਅਕਾਲੀ ਦਲ ਦੇ ਵਾਰਡ ਪ੍ਰੈਸ ਸੱਕਤਰ ਬਣੇ

ppn1911201617ਪੱਟੀ, 19 ਨਵੰਬਰ (ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਵਾਰਡ ਨੰ: 1 ਵਿਖੇ ਕੋਸਲਰ ਹਰਭਜਨ ਸਿੰਘ ਦੀ ਅਗਵਾਈ ਹੇਠ ਹੋਈ।ਮੀਟਿੰਗ ਨੂੰ ਸਬੰਧੋਨ ਕਰਦੇ ਕੌਸਲਰ ਹਰਭਜਨ ਸਿੰਘ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਮੇ ਸਮੇ ਤੇ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਂਦਾ ਹੈ।ਇਸੇ ਕੜੀ ਤਹਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਸੁਖਚੈਨ ਸਿੰਘ ਨੂੰ ਵਾਰਡ ਨੰ: 1 ਦਾ ਪ੍ਰੈਸ ਸੱਕਤਰ ਨਿਯੁਕਤ ਕੀਤਾ ਗਿਆ। ਨਵ ਨਿਯੁਕਤ ਪ੍ਰੈਸ ਸੱਕਤਰ ਸੁਖਚੈਨ ਸਿੰਘ ਨੇ ਕਿਹਾ ਕਿ ਜੋ ਜਿੰਮੇਵਾਰੀ ਮੈਨੂੰ ਸੌਪੀ ਗਈ ਹੈ, ਉਹ ਪੂਰੀ ਤਨਦੇਹੀ ਅਦਾ ਕੀਤੀ ਜਾਵੇਗੀ। ਇਸ ਮੌਕੇ ਕੁਲਵਿੰਦਰ ਸਿੰਘ ਸ਼ਕਰੀ, ਮਹਿੰਦਰ ਸਿੰਘ ਠੇਕੇਦਾਰ, ਹਰਬੰਸ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ ਚੀਮਾ, ਬਾਬਾ ਹਰਜੀਤ ਸਿੰਘ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply