ਪੱਟੀ, 19 ਨਵੰਬਰ (ਅਵਤਾਰ ਸਿੰਘ)- ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਦਿਲ ਦੇ ਰੋਗ ਨਾਲ ਪੀੜਤ ਬੱਚੇ ਦੇ ਪਰਿਵਾਰ ਦੀ ਨਗਦ ਰਾਸ਼ੀ ਦੇ ਕੇ ਸਹਾਇਤਾ ਕੀਤੀ ਗਈ।ਇਸ ਵਿੱਚ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਟ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਵੱਧ-ਚੜ੍ਹ ਕੇ ਯੋਗਦਾਨ ਪਾਇਆ ਗਿਆ।ਸੰਸਥਾ ਦੇ ਐਮ.ਡੀ ਰਾਜੇਸ਼ ਭਾਰਦਵਾਜ ਅਤੇ ਕਾਰਜਕਾਰੀ ਐਮ.ਡੀ ਮਰਿਦੁਲਾ ਭਾਰਦਵਾਜ ਨੇ ਕਿਹਾ ਕਿ ਸੰਸਥਾ ਹਮੇਸ਼ਾਂ ਲੋੜਵੰਦਾਂ ਦੀ ਮਦਦ ਕਰਨ ਲਈ ਯਤਨਸ਼ੀਲ ਰਹਿੰਦੀ ਹੈ ਅਤੇ ਸਾਡੀ ਕੋਸ਼ਿਸ਼ ਹੁੰਦੀ ਹੈ ਕਿ ਵਿਦਿਆਰਥੀਆਂ ‘ਚ ਵੀ ਗਰੀਬ ਬੇਸਹਾਰਾ ਲੋਕਾਂ ਦੀ ਮਦਦ ਕਰਨ ਦੀ ਭਾਵਨਾ ਪੈਦਾ ਹੋਵੇ।ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਦੇ ਪ੍ਰਧਾਨ ਵਿਨੋਦ ਸ਼ਰਮਾ ਨੇ ਕਿਹਾ ਕਿ ਚੰਗੀ ਸਿਹਤ ਕੁਦਰਤ ਦਾ ਅਨਮੋਲ ਖਜ਼ਾਨਾ ਹੈ, ਜਿਸ ਦੀ ਸੰਭਾਲ ਕਰਨੀ ਚਾਹੀਦੀ ਹੈ।ਉਹਨਾਂ ਨੇ ਕਿਹਾ ਕਿ ਜੇਕਰ ਮਦਦ ਨਾਲ ਕਿਸੇ ਦੀ ਜਾਨ ਬਚ ਜਾਵੇ ਤਾਂ ਇਸ ਤੋਂ ਵੱਡਾ ਕੋਈ ਉਪਕਾਰ ਨਹੀ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੋਨੀਆਂ ਸ਼ਰਮਾ, ਕੌਂਸਲਰ ਅਜੈ ਸ਼ਰਮਾ, ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media