Saturday, April 11, 2026

ਸਹੋਦਿਆ ਸਕੂਲ ਕੰਪਲੈਕਸ ਵੱਲੋਂ ਬਾਲ ਦਿਵਸ ਮਨਾਇਆ ਗਿਆ

ppn1911201623ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੀ ਸਿਰਮੌਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ ਵੱਲੋਂ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਡਾ: ਜਗਰੂਪ ਸਿੰਘ ਸੇਖੋਂ ਕੰਟਰੋਲਰ ਪ੍ਰੀਖਿਆਵਾਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਮੁੱਖ ਮਹਿਮਾਨ ਅਤੇ ਮਨਜੀਤ ਸਿੰਘ ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਜੀ. ਟੀ. ਰੋਡ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਸਹੋਦਯਾ ਸਕੂਲ ਕੰਪਲੈਕਸ ਦੇ ਚੇਅਰਮੈਨ ਅਤੇ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ ਦੇ ਅਹੁਦੇਦਾਰਾਂ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।
ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਉਹਨਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਤੇ ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ ਬਾਰੇ ਸੰਖੇਪ ਜਾਣਕਾਰੀ ਦਿੱਤੀ।ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਪ੍ਰੋਗਰਾਮ ਦਾ ਅਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਵਿਦਿਆਰਥੀਆਂ ਨੇ ਸਵਾਗਤੀ ਗੀਤ ਰਾਹੀਂ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਵਿਦਿਆਰਥਣਾਂ ਵੱਲੋਂ ਪੇਸ਼ ਲੋਕਨਾਚ ਗਿੱਧੇ ਅਤੇ ਗਿਟਾਰ ਵਾਦਨ ਨੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ।ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਦੇ ਅਧੀਨ ਚਲ ਰਹੇ ਸੀ.ਬੀ.ਐਸ.ਈ ਦੇ ਵੱਖ ਵੱਖ 85 ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜਾਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ।ਮੁੱਖ ਮਹਿਮਾਨ ਡਾ: ਜਗਰੂਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬਾਲ ਦਿਵਸ ਦੀ ਮਹੱਤਤਾ ਤੇ ਚਾਨਣਾ ਪਾਇਆ।ਉਹਨਾਂ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਉਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਵੀ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਵਿਦਿਆ ਦੇ ਖੇਤਰ ਵਿੱਚ ਉਚੀਆਂ ਪੁਲਾਂਘਾ ਪੁੱਟਣ ਲਈ ਪ੍ਰੇਰਿਤ ਕੀਤਾ।ਅੰਤ ਵਿੱਚ ਸਹੋਦਿਆ ਸਕੂਲ ਕੰਪਲੈਕਸ ਅੰਮ੍ਰਿਤਸਰ ਦੇ ਸੈਕਟਰੀ ਸ੍ਰੀਮਤੀ ਅਨੀਤਾ ਭੱਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸ੍ਰੀਮਤੀ ਨੀਰਾ ਸ਼ਰਮਾ, ਸ੍ਰੀਮਤੀ ਸਰਬਜੀਤ ਬਰਾੜ, ਸ੍ਰੀਮਤੀ ਗੁਰਪ੍ਰੀਤ ਓਬਰਾਏ, ਸ੍ਰੀਮਤੀ ਹਰਜੀਤ ਕੌਰ, ਸ੍ਰੀਮਤੀ ਰਿਪੂਦਮਨ,  ਸ੍ਰੀਮਤੀ ਸੋਨੀਆ ਸਿੰਘ, ਸ੍ਰੀਮਤੀ ਪਰਮਜੀਤ ਕੌਰ, ਨਗੀਨ ਸਿੰਘ ਬੱਲ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਹਰਜਿੰਦਰ ਕੌਰ, ਸ੍ਰੀਮਤੀ ਰਮਨ ਦੂਆ, ਸ੍ਰੀਮਤੀ ਨਿਧੀ ਮਹਿਰਾ, ਸ੍ਰੀ ਸੁਨੀਲ ਮਹਿਰਾ, ਵੱਖ-ਵੱਖ ਸਕੂਲ ਦੇ ਪ੍ਰਿੰਸੀਪਲ, ਜੀ. ਟੀ. ਰੋਡ ਸਕੂਲ ਦੀਆਂ ਮੁੱਖਅਧਿਆਪਕਾਵਾਂ ਸ੍ਰੀਮਤੀ ਰੇਣੂ ਆਹੂਜਾ, ਸ੍ਰੀਮਤੀ ਨਿਸਚਿੰਤ ਕੌਰ, ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਅਧਿਆਪਕ ਅਤੇ ਵਿਦਿਆਰਥੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਸਨ ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply