Saturday, April 11, 2026

ਆਮ ਆਦਮੀ ਪਾਰਟੀ ਵੱਲੋਂ ਕੋਟਸ਼ਮੀਰ ਰੈਲੀ ਦੀ ਥਾਂ ਦਾ ਜ਼ਾਇਜਾ

ppn2011201603

ਬਠਿੰਡਾ, 20 ਨਵਬੰਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਵੱਲੋਂ ਅੱਜ 21 ਨਵੰਬਰ ਨੂੰ ਕੋਟਸ਼ਮੀਰ ਵਿਖੈ ਹੋਣ ਵਾਲੀ ਰੈਲੀ ਦੀ ਥਾਂ ਦਾ ਜਾਇਜਾ ਲੈਣ ਪਹੁੰਚੇ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ: ਬਲਜਿੰਦਰ ਕੌਰ, ਬਠਿੰਡਾ ਦਿਹਾਤੀ ਤੋਂ ਉਮੀਦਵਾਰ ਪ੍ਰੋ. ਰੁਪਿੰਦਰ ਰੂਬੀ ਅਤੇ ਕੇਂਦਰੀ ਆਬਜ਼ਰਵਰ ਰੋਮੀ ਭਾਟੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਇਨਕਲਾਬ ਰੈਲੀ ਪ੍ਰਤੀ ਲੋਕਾਂ ਦਾ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਰੈਲੀ ਵਿੱਚ 50000 ਪੰਜਾਹ ਹਜ਼ਾਰ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ ਅਤੇ ਇਹ ਰੈਲੀ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਕੇ ਰੱਖ ਦੇਵੇਗੀ।ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪਿੰਡ ਪੱਧਰ ਉਤੇ ਵਾਲੰਟੀਅਰਾਂ ਦੀਆਂ ਡਿਉਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ 21 ਨਵੰਬਰ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਫਲਸਫਾ ਲਿਖਿਆ ਜਾ ਸਕੇ।ਦੱਬੇ ਕੁਚਲੇ ਲੋਕਾਂ ਦੀ ਆਵਾਜ ਬਣ ਚੁੱਕੇ ਅਰਵਿੰਦ ਕੇਜਰੀਵਾਲ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਮੌਜੂਦਾ ਰਾਜਨੀਤਿਕ ਪਾਰਟੀਆਂ ਵੱਲੋਂ ਫੈਲਾਏ ਹੋਏ ਭ੍ਰਿਸ਼ਟਾਚਾਰ, ਨਸ਼ਾਖੋਰੀ, ਗੁੰਡਾਗਰਦੀ ਆਦਿ ਦੇ ਪਾਜ ਉਧੇੜਣਗੇ।
ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਬਾਦਲ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਨੂੰ ਵੀ ਅਜਮਾ ਚੁੱਕੇ ਹਨ।ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੀ ਨੌਜਵਾਨੀ ਅਤੇ ਕਿਸਾਨੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਆਸ ਦੀ ਸੁਨਹਿਰੀ ਕਿਰਣ ਦਿਖਾਈ ਦੇ ਰਹੀ ਹੈ ਅਤੇ ੨੧ ਨਵੰਬਰ ਦੀ ਰੈਲੀ ਇਹ ਤੈਅ ਕਰੇਗੀ ਕਿ 2017 ਵਿੱਚ ਲੋਕਾਂ ਦੀ ਆਪਣੀ ਆਪ ਦੀ ਸਰਕਾਰ ਬਣੇਗੀ ਅਤੇ ਪੰਜਾਬ ਨੂੰ ਖੁਸ਼ਹਾਲ ਪੰਜਾਬ ਬਣਾਏਗੀ।ਇਸ ਮੌਕੇ ਉਨ੍ਹਾਂ ਦੇ ਨਾਲ ਪੁਨੀਤ ਗਰਗ, ਨਵਜੀਪ ਜੀਦਾ, ਟੇਕ ਸਿੰਘ ਬੰਗੀ, ਮੱਖਣ ਸਿੰਘ, ਯਾਦਵਿੰਦਰ ਸਿੰਘ, ਅਮਰਦੀਪ ਰਾਜਨ, ਰਾਜਪਾਲ ਮੁਲਤਾਨੀਅ, ਸੰਦੀਪ ਸਿੰਘ,ਅਨਿਲ ਠਾਕੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਲੰਟੀਅਰ ਹਾਜਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply