Sunday, July 19, 2026

ਅਕਾਲੀ ਦਲ ਵੱਲੋਂ ਆਈ.ਪੀ.ਐਸ ਨੂੰ ਪੱਛਮ ਜਿਲ੍ਹੇ ਦਾ ਜਨਰਲ ਸਕੱਤਰ ਥਾਪਿਆ ਗਿਆ

ppn2011201607ਨਵੀਂ ਦਿੱਲੀ, 20 ਨਵੰਬਰ (ਪੰਜਾਬ ਪੋਸਟ ਬਿਊਰੋ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਨੌਜਵਾਨਾਂ ਨੂੰ ਪੰਥਕ ਸੇਵਾਵਾਂ ਦਾ ਹਿੱਸਾ ਬਣਾਉਣ ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ਪੱਛਮੀ ਦਿੱਲੀ ਦੇ ਨੋਜਵਾਨ ਆਗੂ ਇੰਦਰਪ੍ਰੀਤ ਸਿੰਘ ਆਈ.ਪੀ.ਐਸ ਨੂੰ ਸ਼੍ਰੋਮਣੀ ਅਕਾਲੀ ਦਲ ਪੱਛਮੀ ਦਿੱਲੀ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ।ਜੀ.ਕੇ ਨੇ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਕਨਵੀਨਰ ਗੁਰਮੀਤ ਸਿੰਘ ਬੌਬੀ ਦੀ ਮੌਜੂਦਗੀ ‘ਚ ਆਈ.ਪੀ.ਐਸ ਨੂੰ ਸਿਰੋਪਾਓ ਅਤੇ ਨਿਯੁਕਤੀ ਪੱਤਰ ਸੌਂਪਿਆ।
ਜੀ.ਕੇ. ਨੇ ਕਿਹਾ ਕਿ ਨੌਜਵਾਨਾਂ ਨੂੰ ਗੁਰਦੁਆਰਾ ਪ੍ਰਬੰਧ ਦਾ ਹਿੱਸਾ ਬਣਾਉਣ ਨਾਲ ਕਾਰਜਾਂ ਨੂੰ ਨੇਪਰੇ ਚਾੜਨ ਵਿਚ ਪੇਸ਼ ਆਉਂਦੀਆਂ ਦਿੱਕਤਾ ਮੁੱਕ ਜਾਂਦੀਆਂ ਹਨ ਕਿਉਂਕਿ ਨੌਜਵਾਨਾਂ ਦਾ ਜੋਸ਼ ਅਤੇ ਉਤਸ਼ਾਹ ਨਵੀਂ ਸੋਚ ਨਾਲ ਲਬਰੇਜ਼ ਹੋਕੇ ਕਾਰਜਾਂ ਨੂੰ ਆਸਾਨ ਬਣਾ ਦਿੰਦਾ ਹੈ। ਆਈ.ਪੀ.ਐਸ. ਨੇ ਜੀ.ਕੇ. ਦਾ ਧੰਨਵਾਦ ਕਰਦੇ ਹੋਏ ਸੌਂਪੀ ਗਈ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵੀ ਭਰੋਸਾ ਦਿੱਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply