Thursday, June 25, 2026

ਕੇ.ਵੀ.ਕੇ ਤੇ ਕਿਸਾਨ ਸਲਾਹਕਾਰ ਕੇਂਦਰ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਆਯੋਜਨ

ppn2011201615ਗੁਰਦਾਸਪੁਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਚਾਲੂੂ ਹਾੜੀ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੀਆਂ ਨਵੀਨਤਮ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਜਗਤਪੁਰ ਵਿਖੇ ਕੇ.ਵੀ.ਕੇ ਅਤੇ ਕਿਸਾਨ ਸਲਾਹਕਾਰ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕਮ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਵਿੱਚ ਅਤੇ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਇਸ ਪ੍ਰਦਰਸ਼ਨੀ-ਕਮ-ਸਿਖਲਾਈ ਕੈਂਪ ਵਿੱਚ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਪਾਲ ਸਿੰਘ ਜ਼ਿਲਾ ਲੋਕ ਸੰਪਰਕ ਅਫਸਰ, ਡਾ. ਸੁਮੇਸ਼ ਚੋਪੜਾ ਜ਼ਿਲਾ ਪਸਾਰ ਮਾਹਿਰ (ਸੀਨੀਅਰ ਮੋਸਟ) ਪੀ.ਏ.ਯੂ ਡਾ. ਮਨਪ੍ਰੀਤ ਕੌਰ ਕੀਟ ਮਾਹਿਰ, ਡਾ. ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਖਾਸ ਅਫਸਰ, ਅਮਿਤ ਕੁਮਾਰ ਬਲਾਕ ਟੈਕਨੀਕਲ ਮੈਨੇਜ਼ਰ, ਬਲਵਿੰਦਰ ਪਰਦੀਪ ਸਿੰਘ, ਸਰਪੰਚ ਪਿੰਡ ਜਗਤਪੁਰ ਸਮੇਤ ਅਨੇਕਾਂ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲੇ ਦਾ ਕੁੱਝ ਰਕਬੇ ਵਿੱਚ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਬਰਸਾਤ ਹੋਣ ਜਾਂ ਪਹਿਲੀ ਸਿੰਚਾਈ ਬਾਅਦ ਕਣਕ ਦੀ ਫਸਲ ਨੂੰ ਬਹੁਤ ਨੁਕਸਾਨ ਹੁੰਦਾ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ।ਉਨਾਂ ਦੱਸਿਆ ਕਿ ਇਸ ਸਮੱਸਿਆ ਨੂੰ ਦੂਰ ਕਰਨ ਲਈ ਕਣਕ ਦੀ ਬੈੱਡ ਪਲਾਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਬਰਸਾਤ ਦਾ ਪਾਣੀ ਕਣਕ ਦੀ ਫਸਲ ਨੂੰ ਪ੍ਰਭਾਵਤ ਨਾਂ ਕਰ ਸਕੇ।ਉਨਾਂ ਦੱਸਿਆ ਕਿ ਇਸ ਵਿਧੀ ਨਾਲ ਨਦੀਨਨਾਸ਼ਕ ਰਸਾਇਣਾਂ ਦੀ ਸੁਚੱਜੀ ਵਰਤੋਂ ਹੋਣ ਨਦੀਨਾਂ ਦੀ ਮੁਕੰਮਲ ਰੋਕਥਾਮ ਹੋ ਜਾਂਦੀ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਬਿਜਾਈ ਹੀ ਕੀਤੀ ਜਾਵੇ ਕਿਉਂਕਿ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦੀ ਬਿਜਾਈ ਕਰਨ ਨਾਲ ਕਈ ਵਾਰ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ।ਡਾ. ਸੁਮੇਸ਼ ਚੋਪੜਾ ਨੇ ਕਿਹਾ ਕਿ ਕਣਕ ਦੀ ਬੈਵਾਂ ਉੱਪਰ ਬਿਜਾਈ ਕਰਨ ਲਈ 30 ਕਿਲੋ ਬੀਜ ਪ੍ਰਤੀ ਏਕੜ ਚਾਹੀਦਾ ਹੈ।ਉਨਾਂ ਕਿਹਾ ਕਿ ਬੈਡਾਂ ਉਪਰ ਬੀਜੀ ਕਣਕ ਦੇ ਬੂਟੇ ਖਾਦਾਂ ਦੀ ਵਰਤੋਂ ਸੁਚੱਜੇ ਤਰੀਕੇ ਨਾਲ ਕਰਦੇ ਹਨ।ਉਨਾਂ ਕਿਹਾ ਕਿ ਬੈਡਾਂ ਉਪਰ ਕਣਕ ਦੀ ਬਿਜਾਈ ਕਰਨ ਪਾਣੀ ਦੀ ਬੱਚਤ ਵੀ ਹੋ ਜਾਂਦੀ ਹੈ।ਉਨਾਂ ਕਿਹਾ ਕਿ ਦੋ ਬੈੱਡਾਂ ਵਿੱਚ ਖਾਲੀ ਵਿੱਚ ਅਲਸੀ ਜਾਂ ਜਵੀ ਦੀ ਫਸਲ ਬੀਜਣ ਨਾਲ ਵਾਧੂ ਆਮਦਨ ਲਈ ਜਾ ਸਕਦੀ ਹੈ।ਡਾ. ਸੰਦੀਪ ਸਿੰਘ ਢਿੱਲੋਂ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਉਲੀਨਾਸ਼ਕ ਦਵਾਈ ਨਾਲ ਸੋਧਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply