Tuesday, July 21, 2026

ਹਲਕਾ ਅੰਮ੍ਰਿਤਸਰ ਪੱਛਮੀ ਨੂੰ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ – ਬਲਵਿੰਦਰ ਸਹੋਤਾ

ppn2111201601ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਐਲਾਨੇ ਉਮੀਦਵਾਰ ਗੋਲਡ ਮੈਡਲਿਸਟ ਬਲਵਿੰਦਰ ਸਹੋਤਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਅੰਮ੍ਰਿਤਸਰ ਪੱਛਮੀ ਨੂੰ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ, ਜਿਸ ਕਾਰਨ ਇਸ ਹਲਕੇ ਅਧੀਨ ਪੈਂਦੇ ਇਲਾਕੇ ਵਿਕਾਸ ਪੱਖੋ ਬੁਰੀ ਤਰ੍ਹਾਂ ਪੱਛੜ ਚੁੱਕੇ ਹਨ ਅਤੇ ਲੋਕ ਮੁਢਲੀ ਸਹੂਲਤਾਂ ਦੀ ਅਣਹੋਂਦ ਦੇ ਕਾਰਨ ਬਹੁਤ ਹੀ ਮਾੜੇ ਹਾਲਾਤਾਂ ਵਿਚ ਜਿੰਦਗੀ ਬਸਰ ਕਰ ਰਹੇ ਹਨ।ਉਹਨਾਂ ਕਿਹਾ ਕਿ ਹਲਕਾ ਪੱਛਮੀ ਅਨੁਸੂਚਿਤ ਜਾਤੀਆਂ ਲਈ ਰਾਖਵਾਂ ਹੈ ਅਤੇ ਇਸ ਦੇ ਮੌਜੂਦਾ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਅਨੁਸੂਚਿਤ ਜਾਤੀਆਂ ਦੇ ਕੌਮੀ ਕਮਿਸ਼ਨ ਦੇ ਉਪ ਚੇਅਰਮੈਨ ਹੋਣ ਦੇ ਬਾਵਜੂਦ ਇਲਾਕੇ ਦਾ ਵਿਕਾਸ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ।ਆਪਣੇ ਬਾਰੇ ਜਾਣਕਾਰੀ ਦੇਂਦਿਆਂ ਸਹੋਤਾ ਨੇ ਕਿਹਾ ਕਿ ਉਹਨਾਂ ਦਾ ਕੋਈ ਰਾਜਨੀਤਿਕ ਪਿਛੋਕੜ ਨਹੀਂ ਹੈ ਅਤੇ ਕਿੱਤੇ ਵਜੋਂ ਉਹ ਇਕ ਸੋਫਟਵੇਰ ਇੰਜੀਨੀਅਰ ਹਨ ਅਤੇ ਅਰਵਿੰਦ ਕੇਜ਼ਰੀਵਾਲ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਵਿੱਡੀ ਹੋਈ ਇਸ ਜੰਗ ਵਿਚ ਆਪਣਾ ਯੋਗਦਾਨ ਦੇਣ ਲਈ ਉਹ ਆਮ ਆਦਮੀ ਪਾਰਟੀ ਦਾ ਗਠਨ ਹੋਣ ਸਮੇਂ ਸ਼ਾਮਿਲ ਹੋਏ ਸਨ ਅਤੇ ਹੁਣ ਪਾਰਟੀ ਨੇ ਉਹਨਾਂ ਨੂੰ ਅੰਮ੍ਰਿਤਸਰ ਪੱਛਮੀ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦੀ ਜਿੰਮੇਵਾਰੀ ਸੌਂਪੀ ਹੈ ਜੋ ਕਿ ਉਹ ਪੂਰੇ ਤਨ-ਮਨ-ਧਨ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਨੀਤੀਆਂ ਘਰ ਘਰ ਵਿਚ ਪਹੁੰਚਾ ਕੇ ਲੋਕਾਂ ਨੂੰ 2017 ਵਿਚ ਆਮ ਆਦਮੀ ਦੀ ਸਰਕਾਰ ਬਨਾਉਣ ਲਈ ਪ੍ਰੇਰਿਤ ਕਰਨਗੇ।
ਇਸ ਮੌਕੇ ਨੈਸ਼ਨਲ ਕੌਂਸਲ ਮੈਂਬਰ ਹਰਿੰਦਰ ਸਿੰਘ, ਅਸ਼ੋਕ ਤਲਵਾੜ, ਅਮ੍ਰਿੰਤਸਰ ਜੋਨ ਇੰਚਾਰਜ਼ ਸਰਬਜੋਤ ਸਿੰਘ, ਮਾਝਾ ਜੋਨ ਮੀਡਿਆ ਇੰਚਾਰਜ਼ ਗੁਰਭੇਜ ਸਿੰਘ ਸੰਧੂ, ਬਲਕਾਰ ਖਹਿਰਾ, ਇਕਬਾਲ ਸਿੰਘ ਭੁੱਲਰ, ਹਰਪ੍ਰੀਤ ਬੇਦੀ, ਜਸਕਰਨ ਬੰਦੇਸ਼ਾ, ਹਜਿੰਦਰ ਸਿੰਘ ਧੰਜਲ, ਪੱਦਮ ਐਨਟੋਨੀ, ਇੰਦਰਜੀਤ ਕੌਰ, ਮੋਨਿਕਾ, ਬੂਟਾ ਰਾਮ ਆਦਿ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply