ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਵੱਲੋਂ ਬੀ.ਐੱਮ.ਡੀ ਟੈਸਟਿੰਗ ਕੈਂਪ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦੌਰਾਨ ਕਰੀਬ 300 ਮਰੀਜ਼ਾਂ ਨੇ ਆਪਣੀਆਂ ਹੱਡੀਆਂ ਦੀ ਮੁਫ਼ਤ ਜਾਂਚ ਕਰਵਾਈ।ਕੈਂਪ ਦਾ ਉਦਘਾਟਨ ਪ੍ਰਿੰ: ਡਾ. ਮਹਿਲ ਸਿੰਘ ਵੱਲੋਂ ਕਰਨ ਉਪਰੰਤ ਆਏ ਮਰੀਜ਼ਾਂ ਨੂੰ ਕੈਲਸ਼ੀਅਮ ਦੀ ਘਾਟ ਅਤੇ ਪੌਸ਼ਟਿਕ ਅਹਾਰ ਲੈਣ ਸਬੰਧੀ ਜਾਣਕਾਰੀ ਮੁਹੱਈਆ ਕਰਦੇ ਮੁਫ਼ਤ ਇਸ਼ਤਿਹਾਰ ਵੀ ਵੰਡੇ ਗਏ।
ਕੈਂਪ ਦੌਰਾਨ ਪ੍ਰਿੰ: ਡਾ. ਮਹਿਲ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਵਿੱਚ ਹੱਡੀਆਂ ਦੀ ਕਮਜ਼ੋਰੀ ਪਾਈ ਗਈ, ਉਨ੍ਹਾਂ ਨੂੰ ਪੌਸ਼ਟਿਕ ਅਹਾਰ ਤੇ ਸੈਰ ਦੇ ਹੱਡੀਆਂ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।ਉਨ੍ਹਾਂ ਦੀ ਕੈਂਪ ਦੀ ਸਫ਼ਲਤਾ ਲਈ ਫਿਜੀਓਥਰੈਪੀ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਕਾਲਜ ਦੁਆਰਾ ਅਜਿਹੇ ਕੈਂਪਾਂ ਰਾਹੀਂ ਸਮਾਜ ਨੂੰ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਕੈਂਪ ਨੂੰ ਸਫ਼ਲ ਬਣਾਉਣ ਲਈ ਫ਼ਿਜੀਓਥਰੈਪੀ ਵਿਭਾਗ ਦੇ ਸਮੂਹ ਸਟਾਫ਼ ਅਤੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਇਸ ਮੌਕੇ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਡਾ. ਦਵਿੰਦਰ ਕੌਰ ਢਿੱਲੋਂ, ਡਾ. ਸੁਖਮੀਨ ਬੇਦੀ ਡੀਨ ਅਕਾਦਮਿਕ, ਡਾ. ਨਵਨੀਤ ਕੌਰ, ਡਾ. ਅਮਰਿੰਦਰ ਕੌਰ, ਡਾ. ਕੰਵਲਦੀਪ ਕੌਰ, ਡਾ. ਕਿਰਨਦੀਪ ਕੌਰ, ਡਾ. ਭੁਪਿੰਦਰਜੀਤ ਕੌਰ, ਡਾ. ਮੋਨਿਕਾ ਆਦਿ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media