Sunday, August 23, 2026

ਪ੍ਰਧਾਨ ਮੰਤਰੀ ਬਠਿੰਡਾ ਵਿਖੇ 25 ਨੂੰ ਰੱਖਣਗੇ ਏਮਜ਼ ਦਾ ਨੀਂਹ ਪੱਥਰ- ਘਣਸ਼ਿਆਮ ਥੋਰੀ

ppn2111201602

ਬਠਿੰਡਾ, 22 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਨਵੰਬਰ ਨੂੰ ਬਠਿੰਡਾ ਵਿਖੇ 926 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ 25 ਨਵੰਬਰ ਨੂੰ ਰੱਖਣਗੇ।ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਥੋਰੀ ਨੇ ਕਿਹਾ ਕਿ ਏਮਜ਼ ਦੀ ਸਥਾਪਨਾ ਬਠਿੰਡਾ-ਡੱਬਵਾਲੀ ਰੋਡ ‘ਤੇ ਹੋਵੇਗੀ, ਜਿਸ ਦੀ ਸਥਾਪਨਾ ਲਈ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਆਰੰਭ ਕ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਜਿੱਥੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਾਜ਼ਰ ਰਹਿਣਗੇ ਉੱਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਤੇ ਹੋਰ ਅਹਿਮ ਸ਼ਖਸ਼ੀਅਤਾਂ ਦੇ ਸਮਾਗਮ ਵਿਚ ਭਾਗ ਲੈਣ ਦੀ ਸੰਭਾਵਨਾ ਹੈ।ਥੋਰੀ ਨੇੇ ਕਿਹਾ ਕਿ ਏਮਜ਼ ਦੀ ਸ਼ਥਾਪਨਾ ਨਾਲ ਨਾ ਕੇਵਲ ਪੰਜਾਬ ਸਗੋਂ ਗੁਆਂਢੀ ਰਾਜਾਂ ਦੇ ਲੋਕਾਂ ਨੂੰ ਬਿਹਤਰੀਨ ਇਲਾਜ ਲਈ ਵੱਡੀ ਸਹੂਲਤ ਮਿਲੇਗੀ।ਥੋਰੀ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਸ ਸਮਾਗਮ ਲਈ ਵੱਖ=ਵੱਖ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ ਤਾਂ ਜੋ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply