Saturday, April 18, 2026

ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨਾਲ ਵਿਸਾਹਘਾਤ ਕੀਤਾ, ਹੁਣ ਪੰਜਾਬੀਆਂ ਨੂੰ ਕਰ ਰਿਹੈ ਗੁੰਮਰਾਹ- ਸੇਖੋਂ

janmeja-singh-sekhon

ਬਠਿੰਡਾ, 22 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਦਿੱਲੀ ਵਾਸੀਆਂ ਨਾਲ ਕੀਤੇ ਵਾਅਦੇ ਝੂਠ ਦਾ ਪੁਲੰਦਾ ਸਾਬਤ ਹੋਏ ਹਨ ਅਤੇ ਦਿੱਲੀ ਦੇ ਲੋਕਾਂ ਨੂੰ ਸ਼੍ਰੀ ਕੇਜਰੀਵਾਲ ਦੇ ਅਸਲ ਚਿਹਰੇ ਦਾ ਪਤਾ ਲੱਗ ਚੁੱਕਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਖੋਂ ਨੇ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨਾਲ ਵਿਸਾਹਘਾਤ ਕੀਤਾ ਹੈ ਅਤੇ ਹੁਣ ਉਹ ਗਲਤ ਪ੍ਰਚਾਰ ਰਾਹੀਂ ਪੰਜਾਬੀਆਂ ਦੇ ਅੱਖੀਂ ਘੱਟਾ ਪਾਉਣ ਦੀ ਤਾਕ ਵਿੱਚ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਆਉਂਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਸਿਆਸੀ ਭੁਲੇਖੇ ਕੱਢ ਦੇਣਗੇ।ਉਨ੍ਹਾਂ ਸ਼੍ਰੀ ਕੇਜਰੀਵਾਲ ਵੱਲੋਂ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਸਬੰਧੀ ਇੱਕ-ਇੱਕ ਕਰਕੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਸ਼੍ਰੀ ਕੇਜਰੀਵਾਲ ਨੇ ਦਿੱਲੀ ਵਿੱਚ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ, ਮੁਫਤ ਵਾਈ-ਫਾਈ ਦੀ ਸਹੂਲਤ, 12ਵੀਂ ਜਮਾਤ ਪਾਸ ਕਰਕੇ ਉਚੇਰੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਜ਼ੀਰੋ ਫੀਸਦੀ ਵਿਆਜ਼ ਦਰ ‘ਤੇ ਕਰਜ਼ਾ ਮੁਹੱਈਆ ਕਰਵਾਉਣ, ਸੈਕੜਿਆਂ ਦੀ ਗਿਣਤੀ ਵਿੱਚ ਨਵੇਂ ਸਕੂਲ ਖੋਲਣੇ, 900 ਨਵੇਂ ਹੈਲਥ ਕਲੀਨਿਕ ਖੋਲਣ ਦੇ ਨਾਲ ਨਾਲ 3000 ਨਵੇਂ ਬੈਡ ਸਥਾਪਿਤ ਕਰਨ ਦਾ ਵਾਅਦਾ ਕੀਤਾ ਸੀ ਜਿਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕਰ ਸਕੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply