Friday, October 16, 2026

ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ


ਫਾਜਿਲਕਾ, 1 ਜੂਨ (ਵਿਨੀਤ ਅਰੋੜਾ)-   ਇਥੋਂ ਨਾਲ ਲਗਦੇ ਪਿੰਡ ਪਾਲੀਵਾਲਾ ਵਿਖੇ ਇਕ ਨੌਜਵਾਨ ਦੀ ਬਿਜਲੀ ਦੇ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਉਮਰ ੩੦ ਸਾਲ ਵਾਸੀ ਪਾਲੀਵਾਲਾ ਜੋ ਕਿ ਪਿੰਡ ਵਿਚ ਬਿਜਲੀ ਵੈਲਡਿੰਗ ਦਾ ਕੰਮ ਕਰਦਾ ਸੀ ਦੀ ਬੀਤੀ ਦੇਰ ਸ਼ਾਮ ਵੈਲਡਿੰਗ ਕਰਨ ਦੇ ਦੌਰਾਨ ਕਰੰਟ ਲੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਲੜਕੇ ਅਤੇ ਦੋ ਲੜਕੀਆਂ ਛੱਡ ਗਿਆ ਹੈ। ਪਿੰਡ ਦੀ ਪੰਚਾਇਤ ਅਤੇ ਦੁਖੀ ਪਰਿਵਾਰ ਨੇ ਪ੍ਰਸ਼ਾਸ਼ਨ ਤੋਂ ਪਰਿਵਾਰ ਦੇ ਇਕਲੌਤੇ ਕਮਾਊ ਪੁੱਤਰ ਦੀ ਮੌਤ ਤੇ ਸਹਾਇਤਾ ਦੀ ਮੰਗ ਕੀਤੀ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply