
ਫਾਜ਼ਿਲਕਾ, 22 ਨਵੰਬਰ (ਵਿਨੀਤ ਅਰੋੜਾ) : ਚੋਣ ਕਮਿਸ਼ਨ ਵੱਲੋਂ ਵੋਟ ਜਾਗਰੂਕਤਾ ਦੇ ਲਈ ਚਲਾਏ ਜਾ ਰਹੇ ਪ੍ਰੋਗਰਾਮ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਜਮਾ ਇੱਕ ਅਤੇ ਦੋ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਭਾਸ਼ਨ, ਕਵਿਜ਼, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਸਲੋਗਨ ਰਾਈਟਿੰਗ ਵਿਚ ਜਮਾ ਦੋ ਜਮਾਤ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਪਹਿਲਾ ਸਥਾਨ, ਜਮਾ ਇੱਕ ਜਮਾਤ ਦੇ ਵਿਦਿਆਰਥੀ ਜੋਇਲ ਮਸੀਹ ਅਤੇ ਲਖਮੀਰ ਸਿੰਘ ਨੇ ਦੂਜਾ ਅਤੇ ਰੀਤੂ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਜਦਕਿ ਚਾਰਟ ਮੇਕਿੰਗ ਮੁਕਾਬਲੇ ਵਿਚ ਜਮਾ ਇੱਕ ਜਮਾਤ ਦੀ ਕੁਲਜੀਤ ਕੌਰ ਨੇ ਪਹਿਲਾ ਸਥਾਨ, ਪ੍ਰਵੀਨ ਰਾਣੀ ਨੇ ਦੂਜਾ ਅਤੇ ਰਜਨੀ ਬਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਭਾਸ਼ਨ ਮੁਕਾਬਲੇ ਵਿਚ ਜਮਾ ਇੱਕ ਜਮਾਤ ਦੀ ਵਿਦਿਆਰਥਣ ਰਿੰਕੂ ਬਾਲਾ, ਰੀਨਾਂ ਰਾਣੀ ਅਤੇ ਜਮਾ ਦੋ ਜਮਾਤ ਦੀ ਮਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਜ਼ ਮੁਕਾਬਲੇ ਵਿਚ ਜਮਾ ਇੱਕ ਜਮਾਤ ਦੀ ਅਮਨਪ੍ਰੀਤ ਕੌਰ ਨੇ ਪਹਿਲਾ, ਰਣਜੀਤ ਸਿੰਘ ਨੇ ਦੂਜਾ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਰੇਨੂੰ ਬਾਲਾ ਨੇ ਵਿਦਿਆਰਥੀਆਂ ਨੂੰ ਵੋਟਾਂ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਅਤੇ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਲਈ ਕਿਹਾ।ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਸਮੂਹ ਅਧਿਆਪਕਾਂ ਨੇ ਸਹਿਯੋਗ ਕੀਤਾ।
Punjab Post Daily Online Newspaper & Print Media