Saturday, July 25, 2026

ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਦੀ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ

ppn2111201620

ਪਠਾਨਕੋਟ, 22 ਨਵੰਬਰ (ਪੰਜਾਬ ਪੋਸਟ ਬਿਊਰੋ)- ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਸਬੰਧੀ ਰਿਕਾਰਡ ਰੱਖਣ ਲਈ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਸਬੰਧੀ ਪੁਲਿਸ ਅਧਿਕਾਰੀਆਂ, ਇਨਕਮ ਟੈਕਸ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਇੱਕ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ।ਇਸ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਸ੍ਰੀ ਜਗਵਿੰਦਰ ਜੀਤ ਸਿੰਘ ਗਰੇਵਾਲ ਜਿਲ੍ਹਾ ਨੋਡਲ ਅਫਸਰ ਫਾਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸ਼ੋਕ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਸਰਬਜੀਤ ਸਿੰਘ, ਪੁਲਿਸ ਅਧਿਕਾਰੀ, ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਹਾਜਰ ਸਨ।
ਜਿਲ੍ਹਾ ਨੋਡਲ ਅਫਸਰ ਫਾਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਟ੍ਰੇਨਿੰਗ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ-2017 ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ। ਉਨ੍ਹਾਂ ਨੇ ਵਰਕਸ਼ਾਪ ਦੌਰਾਨ ਹਾਜਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply